ਡੀਸੀ ਆਸ਼ਿਕਾ ਜੈਨ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਮੁਹੱਲਾ ਕਲੀਨਿਕ ਦੇ ਸਟਾਫ਼ ਤੇ ਇਲਾਜ ਕਰਵਾਉਣ ਆਏ ਲੋਕਾਂ ਨਾਲ ਕੀਤੀ ਸਿੱਧੀ ਗੱਲ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸ਼ਹਿਰ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕ) ਦੀ ਕਾਰਜਸ਼ੈਲੀ ਵਿੱਚ ਸੁਧਾਰ ਲਿਆਉਣ ਮੰਤਵ ਨਾਲ ਅੱਜ ਇੱਥੋਂ ਦੇ ਫੇਜ਼-5 ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁਹੱਲਾ ਕਲੀਨਿਕ ਵਿੱਚ ਸਟਾਫ਼ ਕੋਲੋਂ ਮਰੀਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ, ਮੈਡੀਕਲ ਜਾਂਚ ਅਤੇ ਲੋੜ ਪੈਣ ’ਤੇ ਸੁਝਾਏ ਗਏ ਲੈਬਾਰਟਰੀ ਟੈੱਸਟਾਂ ਬਾਰੇ ਵਿਸਥਾਰ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗਿਰੀਸ਼ ਡੋਗਰਾ ਤੋਂ ਆਮ ਆਦਮੀ ਕਲੀਨਿਕ ਵਿੱਚ ਉਪਲਬਧ ਸਿਹਤ ਸਹੂਲਤਾਂ ਬਾਰੇ ਮੁੱਢਲੀ ਜਾਣਕਾਰੀ ਲੈਂਦਿਆਂ ਇੱਥੇ ਆਉਣ ਵਾਲੇ ਹਰ ਵਿਅਕਤੀ ਦਾ ਮੈਡੀਕਲ ਚੈੱਕਅਪ, ਮੁਫ਼ਤ ਦਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਅਤੇ ਟੈੱਸਟ ਸੁਵਿਧਾ ਮੁਹੱਈਆ ਕਰਵਾਉਣਾ ਹੈ। ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।

ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 34 ਅਜਿਹੇ ਕਲੀਨਿਕ ਆਮ ਲੋਕਾਂ ਨੂੰ ਇਲਾਜ, ਦਵਾਈਆਂ ਅਤੇ ਮੈਡੀਕਲ ਲੈਬ ਟੈੱਸਟਾਂ ਦੀ ਮੁਫ਼ਤ ਸੁਵਿਧਾ ਪ੍ਰਦਾਨ ਕਰ ਰਹੇ ਹਨ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਕਲੀਨਿਕ ਵਿੱਚ ਦਵਾਈ ਲੈਣ ਪਹੁੰਚੇ ਲੋਕਾਂ ਨਾਲ ਵੀ ਸਿੱਧੀ ਗੱਲ ਕੀਤੀ ਅਤੇ ਉਨ੍ਹਾਂ ਤੋਂ ਕਲੀਨਿਕਾਂ ਦੀ ਕਾਰਜਸ਼ੈਲੀ ਵਿੱਚ ਹੋਰ ਹੋਣ ਵਾਲੇ ਸੁਧਾਰਾਂ ਬਾਬਤ ਵੀ ਪੁੱਛਿਆ। ਇਸ ਮੌਕੇ ਕਲੀਨਿਕ ਇੰਚਾਰਜ ਡਾ. ਪਾਰੁਲ ਗੁਗਲਾਨੀ, ਫਾਰਮੇਸੀ ਅਫ਼ਸਰ ਰੁਪਿੰਦਰ ਕੌਰ ਅਤੇ ਕਲੀਨਿਕਲ ਅਸਿਸਟੈਂਟ ਪ੍ਰਵੀਨ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …