ਡੀਸੀ ਆਸ਼ਿਕਾ ਜੈਨ ਨੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੁਖਨਾ ਚੋਅ ਦੀ ਗਾਰ ਕੱਢਣ ਦੇ ਕੰਮ ਵਿੱਚ ਐਨਜੀਓਜ਼ ਤੇ ਆਮ ਲੋਕਾਂ ਦਾ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚੋਂ ਲੰਘਦੇ ਸੁਖਨਾ ਚੋਅ ਸਬੰਧੀ ਡਰੇਨੇਜ ਵਿਭਾਗ ਵੱਲੋਂ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਜਾਣਾ ਹੈ। ਇਸ ਕੰਮ ਵਿੱਚ ਨਗਰ ਕੌਂਸਲ ਜ਼ੀਰਕਪੁਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ ਐਨਜੀਓਜ਼ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਕੰਮ ਵਿੱਚ ਸਹਿਯੋਗ ਦੇਣ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ ਵਿੱਚ ਕੁਸ਼ਲਤਾ ਵੀ ਵਧਦੀ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕਰਦਿਆਂ ਡੀਸੀ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ ਤਾਂ ਤੁਰੰਤ ਮੁਰੰਮਤ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਦੀ ਸਫ਼ਾਈ, ਪਾਣੀ, ਮੈਡੀਕਲ ਟੀਮਾਂ, ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ-ਸੰਚਾਰ ਵਿਵਸਥਾ, ਨਿਰਵਿਘਨ ਬਿਜਲੀ ਅਤੇ ਸੁਰੱਖਿਆ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।
ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਜਨਰਲ) ਪਰਮਦੀਪ ਸਿੰਘ, ਏਡੀਸੀ (ਦਿਹਾਤੀ ਵਿਕਾਸ) ਅਮਿਤ ਬੈਂਬੀ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …