nabaz-e-punjab.com

ਡੀਸੀ ਵੱਲੋਂ ਟੈਂਕੀਆਂ, ਮੋਬਾਈਲ ਟਾਵਰ, ਇਮਾਰਤਾਂ ’ਤੇ ਚੜ੍ਹਨ, ਧਰਨੇ/ਰੈਲੀਆਂ ਕਰਨ ’ਤੇ ਪਾਬੰਦੀ ਦੇ ਹੁਕਮ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਪਾਣੀ ਦੀਆਂ ਟੈਂਕੀਆਂ/ਟਿਊਬਵੈਲਾਂ, ਮੋਬਾਈਲ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ’ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਜਾਮ ਕਰਨ ’ਤੇ ਪਾਬੰਦੀ ਲਗਾ ਦਿੱਤੀ
ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ। ਇਹ ਹੁਕਮ 13 ਸਤੰਬਰ 2020 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਤਾਜ਼ਾ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਧਰਨਿਆਂ ਅਤੇ ਰੈਲੀਆਂ ਦੌਰਾਨ ਆਮ ਲੋਕਾਂ ਨੂੰ ਆਉਣ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਗਤੀਵਿਧੀਆਂ ਕਾਰਨ ਜਾਨੀ-ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖ਼ਤਰੇ ਵਿੱਚ ਪਾਉਂਦੇ ਹਨ। ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਲੋਕਹਿੱਤ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…