ਡੀਸੀ ਵੱਲੋਂ ਤਹਿਸੀਲਦਾਰ ਤੇ ਰਜਿਸਟਰਾਰ ਦਫ਼ਤਰਾਂ ਦੀ ਅਚਨਚੇਤ ਚੈਕਿੰਗ, ਤਸੱਲੀ ਪ੍ਰਗਟਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਸਰਕਾਰੀ ਦਫ਼ਤਰਾਂ ਵਿੱਚ ਸੇਵਾ ਦੇ ਅਧਿਕਾਰ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਹਿਸੀਲਦਾਰ ਅਤੇ ਰਜਿਸਟਰਾਰ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਸਟਾਫ਼ ਤੋਂ ਸਾਰੀਆਂ ਰਸੀਦਾਂ ਦਾ ਵੇਰਵਾ, ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਬਕਾਇਆ ਪਏ ਕੇਸਾਂ, ਸਮੇਂ-ਸਮੇਂ ’ਤੇ ਹੁੰਦੇ ਇੰਦਰਾਜ਼ਾਂ, ਇਕੱਤਰ ਕੀਤੀਆਂ ਫੀਸਾਂ ਅਤੇ ਹੋਰ ਖ਼ਰਚਿਆਂ ਦਾ ਹਿਸਾਬ ਕਿਤਾਬ ਲਿਆ। ਡੀਸੀ ਨੇ ਤਹਿਸੀਲ ਦਫ਼ਤਰਾਂ ਵਿੱਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਡੀਸੀ ਨੇ ਦਫ਼ਤਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਦੇ ਸਰਕਾਰੀ ਕੰਮਾਂ ਨੂੰ ਪਹਿਲ ਦੇਣ। ਉਨ੍ਹਾਂ ਵਸੀਕੇ ਨਾਲੋਂ ਨਾਲ ਨਿਪਟਾਉਣ ’ਤੇ ਜ਼ੋਰ ਦਿੰਦਿਆਂ ਹਦਾਇਤ ਕੀਤੀ ਕਿ ਰਜਿਸਟਰੀ ਸਿਰਫ਼ ਖ਼ਰੀਦਦਾਰ ਨੂੰ ਹੀ ਦਿੱਤੀ ਜਾਵੇ। ਇਸ ਦੇ ਨਾਲ ਹੀ ਖ਼ਰੀਦਣ ਤੇ ਵੇਚਣ ਵਾਲੇ ਦਾ ਮੋਬਾਈਲ ਨੰਬਰ ਰਜਿਸਟਰੀ ਵਾਲੇ ਦਸਤਾਵੇਜ਼ਾਂ ਉੱਤੇ ਦਰਜ ਕੀਤਾ ਜਾਵੇ। ਉਨ੍ਹਾਂ ਸਾਰੀਆਂ ਸੇਵਾਵਾਂ ਨੂੰ ਮੁਹੱਈਆ ਕਰਾਉਣ ਲਈ ਤੈਅ ਸਮਾਂ ਸਾਰਨੀ ਅਤੇ ਫੀਸਾਂ ਦਾ ਵੇਰਵਾ ਨੋਟਿਸ ਬੋਰਡ ’ਤੇ ਲਗਾਉਣ ਬਾਰੇ ਵੀ ਕਿਹਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਵਸੀਕਿਆਂ ਵਿੱਚ ਦਰਜ ਮੋਬਾਈਲ ਨੰਬਰਾਂ ਅਨੁਸਾਰ ਦੋ ਤਿੰਨ ਵਿਅਕਤੀਆਂ ਨੂੰ ਦਫ਼ਤਰੀ ਚੈਕਿੰਗ ਦੌਰਾਨ ਮੌਕੇ ’ਤੇ ਹੀ ਮੋਬਾਈਲ ਫੋਨ ’ਤੇ ਸੰਪਰਕ ਕਰ ਕੇ ਇਹ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਵਸੀਕੇ ਦੀ ਕਾਪੀ ਮਿੱਥੇ ਸਮੇਂ ਵਿੱਚ ਮਿਲ ਗਈ ਸੀ ਤਾਂ ਸਬੰਧਤ ਵਿਅਕਤੀਆਂ ਵੱਲੋਂ ਇਹ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਸੀਕੇ ਦੀ ਕਾਪੀ ਮਿਥੇ ਸਮੇਂ ਵਿੱਚ ਮਿਲ ਗਈ ਸੀ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਵੀ ਨਹੀਂ ਕਰਨਾ ਪਿਆ। ਡੀਸੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਕਿਸੇ ਏਜੰਟ ਜਾਂ ਤੀਜੇ ਵਿਅਕਤੀ ਦਾ ਸਹਿਯੋਗ ਨਾ ਲੈਣ, ਸਗੋਂ ਆਪਣੀਆਂ ਫਾਈਲਾਂ ਖ਼ੁਦ ਜਮ੍ਹਾਂ ਕਰਾਉਣ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …