Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਪੰਜਾਬੀ ਤੇ ਹਿੰਦੀ ਅਖ਼ਬਾਰਾਂ ਨੂੰ ਦਰ ਕਿਨਾਰ ਕਰਕੇ ਅੰਗਰੇਜ਼ੀ ਅਖ਼ਬਾਰਾਂ ਨੂੰ ਤਰਜ਼ੀਹ ਦੇਣ ਦੀ ਸਖ਼ਤ ਨਿਖੇਧੀ ਜ਼ਿਲ੍ਹਾ ਪ੍ਰੈਸ ਕਲੱਬ ਵੱਲੋਂ ਡੀਸੀ ਵਿਰੁੱਧ ਮੁੱਖ ਮੰਤਰੀ ਨੂੰ ਸ਼ਿਕਾਇਤ ਦੇਣ ਦਾ ਫੈਸਲਾ ਪੰਜਾਬੀ ਮਾਂ ਬੋਲੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਦਾ ਜੋ ਅਪਮਾਨ ਕੀਤਾ ਗਿਆ ਹੈ ਉਹ ਬਰਦਾਸ਼ਤਯੋਗ ਨਹੀਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਨੇ ਅੱਜ ਜ਼ਿਲੇ ਦੀ ਡਿਪਟੀ ਕਮਿਸ਼ਨਰ ਵੱਲੋਂ ਪੰਜਾਬੀ ਅਤੇ ਹਿੰਦੀ ਅਖ਼ਬਾਰਾਂ ਨੂੰ ਦਰ ਕਿਨਾਰ ਕਰਦਿਆਂ ਕੇਵਲ ਅੰਗਰੇਜ਼ੀ ਅਖ਼ਬਾਰਾਂ ਪ੍ਰਤੀ ਆਪਣਾ ਮੋਹ ਦਿਖਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਨਾਜਾਇਜ਼ ਮਾਈਨਿੰਗ ਦੀ ਚੈਕਿੰਗ ਲਈ ਪੰਜਾਬੀ ਤੇ ਹਿੰਦੀ ਦੇ ਵੱਡੇ ਅਖ਼ਬਾਰਾਂ ਦੀ ਥਾਂ ਕੇਵਲ ਅੰਗਰੇਜ਼ੀ ਦੇ ਅਖ਼ਬਾਰਾਂ ਨੂੰ ਹੀ ਚੁਣਿਆ। ਜਿਸ ਨੂੰ ਲੈ ਕੇ ਪੰਜਾਬੀ ਪੱਤਰਕਾਰਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਦੱਸਿਆ ਕਿ ਪੰਜਾਬੀ ਸੂਬੇ ਵਿੱਚ ਪੰਜਾਬੀ ਨਾਲ ਹੀ ਕੀਤੇ ਗਏ ਇਸ ਪੱਖਪਾਤੀ ਰਵੱਈਏ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪ੍ਰੈੱਸ ਕਲੱਬ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀ ਇਸ ਪੱਖਪਾਤੀ ਅਤੇ ਭਿੰਨਭੇਦ ਵਾਲੀ ਕਾਰਵਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਸੌਂਪਣ ਦਾ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਇਸ ਰਵੱਈਏ ਵਿਰੁੱਧ ਬਣਦੀ ਕਾਰਵਾਈ ਕਰਨ ਅਤੇ ਭਵਿੱਖ ਵਿਚ ਪੰਜਾਬੀ ਨੂੰ ਪੂਰਾ ਬਣਦਾ ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਜਾਵੇਗੀ। ਇਸ ਮੌਕੇ ਪੱਤਰਕਾਰਾ ਦੀ ਇਹ ਰਾਇ ਸੀ ਕਿ ਅੰਗਰੇਜ਼ਾਂ ਦੇ 100 ਸਾਲ ਗੁਲਾਮ ਰਹਿਣ ਕਰਕੇ ਸਾਡੇ ਅਫ਼ਸਰਾਂ ਦੀ ਸੋਚ ਅਜੇ ਵੀ ਅੰਗਰੇਜ਼ਾਂ ਪੱਖੀ ਹੀ ਹੈ। ਪੰਜਾਬੀ ਅਖ਼ਬਾਰਾਂ ਦੀ ਸਰਕੂਲੇਸ਼ਨ ਲੱਖਾਂ ਵਿੱਚ ਹੁੰਦੀ ਹੈ ਜਦੋਂ ਕਿ ਅੰਗਰੇਜ਼ੀ ਅਖ਼ਬਾਰਾਂ ਕੇਵਲ ਅਫ਼ਸਰਸ਼ਾਹੀ ਤੱਕ ਹੀ ਸੀਮਿਤ ਰਹਿ ਜਾਂਦੀਆ ਹਨ। ਉਨ੍ਹਾਂ ਕਿਹਾ ਕਿ ਜਦੋਂ ਤਾਂ ਸਰਕਾਰ ਦੇ ਗੁਣਗਾਨ ਕਰਨੇ ਹੋਣ ਤਾਂ ਪੰਜਾਬੀ ਅਖ਼ਬਾਰਾਂ ਵੱਲ ਝਾਕ ਰੱਖੀ ਜਾਂਦੀ ਹੈ ਪਰ ਅੱਜ ਪੰਜਾਬੀ ਮਾਂ ਬੋਲੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਦਾ ਜੋ ਅਪਮਾਨ ਕੀਤਾ ਗਿਆ ਹੈ ਉਹ ਬਰਦਾਸ਼ਤਯੋਗ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ