
ਡੀਸੀ ਨੇ 10 ਨਵ-ਨਿਯੁਕਤ ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 10 ਨਵ-ਨਿਯੁਕਤ ਸਿਖਲਾਈ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਆਸ ਪ੍ਰਗਟਾਈ ਨਵੇਂ ਭਰਤੀ ਹੋਏ ਪਟਵਾਰੀ ਫੀਲਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸਬੰਧਤ ਹਲਕਿਆਂ ਦੇ ਪਟਵਾਰੀ ਆਮ ਲੋਕਾਂ ਅਤੇ ਸਰਕਾਰ ਦਰਮਿਆਨ ਪੁਲ ਦਾ ਕੰਮ ਕਰਦੇ ਹਨ। ਜ਼ਿਲ੍ਹਾ ਮਾਲ ਅਫ਼ਸਰ ਪਰਦੀਪ ਸਿੰਘ ਬੈਂਸ ਨੇ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਤਰੱਕੀ ਲਈ ਸ਼ੱੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਨਐਸਏ ਜਗਪ੍ਰੀਤ ਸਿੰਘ, ਹਰਵਿੰਦਰ ਕੋਹਲੀ ਕਾਨੂੰਗੋਈ, ਅਨੀਸ਼ ਗਰਗ ਸਮੇਤ ਹੋਰ ਅਧਿਕਾਰੀ ਅਤੇ ਪਟਵਾਰੀ ਹਾਜ਼ਰ ਸਨ।