ਡੀਸੀ ਨੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਬੀਡੀਪੀਓਜ਼, ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ਵਿੱਚ ਕਰਵਾਏ ਜਾ ਰਹੇ ਕਾਰਜ, ਆਂਗਨਵਾੜੀ ਸਬੰਧੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਣੀ ਦੇ ਟਿਊਬਲਾਂ ਸਬੰਧੀ ਕਾਰਜ, ਪੀ.ਡਬਲਿਊ.ਡੀ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…