ਡੀਸੀ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ

ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਮਾਲ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਨਿਬੇੜਾ ਮਿਥੇ ਸਮੇਂ ਵਿੱਚ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ ਅਤੇ ਸਾਰੇ ਕੰਮ ਮਿਥੇ ਸਮੇਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ।
ਡੀਸੀ ਨੇ ਇਹ ਵੀ ਹਦਾਇਤਾਂ ਦਿੱਤੀਆਂ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸੂ ਗੁਪਤਾ, ਜ਼ਿਲ੍ਹੇ ਦੇ ਮਾਲ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…