ਡੀਸੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਅਹਿਮ ਮੀਟਿੰਗ

ਪੋਲਿੰਗ ਬੂਥਾਂ ’ਤੇ ਬੀਐਲਏ ਲਾਉਣ ਬਾਰੇ ਕੀਤੀ ਚਰਚਾ, 25 ਮਾਰਚ ਤੱਕ ਭਰੇ ਜਾ ਸਕਦੇ ਨੇ ਫਾਰਮ

ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ’ਤੇ ਬੀਐਲਏ ਲਗਾਏ ਜਾਣੇ ਹਨ। ਇਸ ਸਬੰਧੀ ਫਾਰਮੇਟ ਬੀਐਲਏ-1 ਅਤੇ 2 ਭਰ ਕੇ 25 ਮਾਰਚ ਤੱਕ ਡੀਸੀ ਦਫ਼ਤਰ ਨੂੰ ਭੇਜੇ ਜਾਣ। ਉਨ੍ਹਾਂ ਦੱਸਿਆ ਕਿ ਬੀਐਲਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸਕੱਤਰ ਵੱਲੋਂ ਭਰਿਆ ਜਾਣਾ ਹੈ। ਜਿਸ ਵਿੱਚ ਪ੍ਰਧਾਨ/ਸਕੱਤਰ, ਜ਼ਿਲ੍ਹਾ/ਹਲਕਾ ਪੱਧਰ ’ਤੇ ਬੀਐਲਏ ਨਿਯੁਕਤ ਕਰਨ ਲਈ ਅਧਿਕਾਰਤ ਵਿਅਕਤੀ ਦੀ ਨਿਯੁਕਤੀ ਕਰੇਗਾ।
ਬੀਐਲਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਤ ਵਿਅਕਤੀ ਵੱਲੋਂ ਬੀਐਲਏ-2 ਪ੍ਰੋਫਾਰਮੇ ਭਰ ਕੇ ਦਿੱਤੇ ਜਾਣਗੇ। ਜਿਸ ਵਿੱਚ ਉਹ ਬੂਥ ਲੈਵਲ ’ਤੇ ਬੀਐਲਏ ਦੀ ਨਿਯੁਕਤੀ ਕਰੇਗਾ। ਉਨ੍ਹਾਂ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ-6, ਵੋਟ ਕੱਟਣ ਲਈ ਫਾਰਮ ਨੰਬਰ-7 ਅਤੇ ਫਾਰਮ ਨੰਬਰ-8 ਦਰੁਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ns / Voter help line app ’ਤੇ ਭਰਿਆ ਜਾਵੇ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ-1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਏਡੀਸੀ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਬਸਪਾ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ, ਸੀਪੀਆਈ (ਐਮ) ਤੋਂ ਦਿਨੇਸ਼ ਪ੍ਰਸ਼ਾਦ, ਕਾਂਗਰਸ ਆਗੂ ਅਜੈਬ ਸਿੰਘ ਬਾਕਰਪੁਰ, ਜਸਮੀਰ ਲਾਲ ਤੇ ਹਰਪ੍ਰੀਤ ਸਿੰਘ, ਅਕਾਲੀ ਆਗੂ ਸਤਨਾਮ ਸਿੰਘ ਗਿੱਲ ਲਾਂਡਰਾਂ ਤੇ ਗੁਰਵਿੰਦਰ ਸਿੰਘ, ਭਾਜਪਾ ਆਗੂ ਰਾਧੇ ਸ਼ਾਮ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਚੋਣ ਕਾਨੂੰਗੋਈ ਸੁਰਿੰਦਰ ਕੁਮਾਰ, ਜੂਨੀਅਰ ਸਹਾਇਕ ਜਗਤਾਰ ਸਿੰਘ ਤੇ ਜਸਵਿੰਦਰ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਆਹ ਸਮਾਗਮ: ਜਸ਼ਨ ਮਨਾਉਂਦੇ ਸਮੇਂ ਹਵਾਈ ਫਾਇਰ ਕਰਨ ਵਾਲਾ ਰਿਸ਼ਤੇਦਾਰ ਗ੍ਰਿਫ਼ਤਾਰ, ਕੇਸ ਦਰਜ

ਵਿਆਹ ਸਮਾਗਮ: ਜਸ਼ਨ ਮਨਾਉਂਦੇ ਸਮੇਂ ਹਵਾਈ ਫਾਇਰ ਕਰਨ ਵਾਲਾ ਰਿਸ਼ਤੇਦਾਰ ਗ੍ਰਿਫ਼ਤਾਰ, ਕੇਸ ਦਰਜ ਮੁਲਜ਼ਮ ਦਾ ਪਿਸਤੌਲ…