ਡੀਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਨਅਤਕਾਰਾਂ ਵੱਲੋਂ ਦਰਪੇਸ਼ ਮੁਸ਼ਕਲਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਛੇਤੀ ਹੱਲ ਕਰਾਂਗੇ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਸਥਾਪਿਤ ਉਦਯੋਗਿਕ ਇਕਾਈਆਂ ਅਤੇ ਨਵੀਆਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਸਨਅਤਕਾਰਾਂ ਨੂੰ ਵੱਖ-ਵੱਖ ਵਿਭਾਗਾਂ ਸਬੰਧੀ ਦਰਪੇਸ਼ ਮੁਸ਼ਕਲਾਂ ਹੱਲ ਬਾਰੇ ਲੰਮੀ ਵਿਚਾਰ-ਚਰਚਾ ਕੀਤੀ।
ਮੀਟਿੰਗ ਵਿੱਚ ਚਨਾਲੋਂ ਫੋਕਲ ਪੁਆਇੰਟ ਤੋਂ ਸੋਧੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਨੈਸ਼ਨਲ ਹਾਈਵੇਅ ’ਚੋਂ ਕਰਾਸਿੰਗ ਲਈ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨਾਲ ਤਾਲਮੇਲ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਇਲਾਵਾ ਸਨਅਤੀ ਏਰੀਆ ਵਿੱਚ ਵਧਦੀ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਤੁਰੰਤ ਲੋੜੀਂਦੀ ਕਰਵਾਈ ਕਰਨ ਦਾ ਭਰੋਸਾ ਦਿੱਤਾ। ਜੀਐਸਟੀ ਅਸੈਸਮੈਂਟ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਸਹਾਇਕ ਕਮਿਸ਼ਨਰ (ਕਰ) ਨੇ ਦੱਸਿਆ ਕਿ ਇਸ ਸਬੰਧੀ ਰੈਸ਼ਨੇਲਾਈਜ਼ੇਸ਼ਨ ਨੀਤੀ ਜਲਦੀ ਲਾਗੂ ਹੋ ਰਹੀ ਹੈ। ਮੀਟਿੰਗ ਵਿੱਚ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ’ਤੇ ਡੀਸੀ ਨੇ ਜਲਦੀ ਕਰਵਾਈ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਏਡੀਸੀ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧਤ ਵਿਭਾਗਾਂ ਨੂੰ ਕਰਵਾਈ ਦੇ ਆਦੇਸ਼ ਦੇਣ ਲਈ ਡੀਸੀ ਅੱਗੇ ਪੇਸ਼ ਕੀਤੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਮੌਕੇ ’ਤੇ ਹੀ ਹਦਾਇਤ ਕੀਤੀ ਗਈ ਕਿ ਸਨਅਤਕਾਰਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਮੁਸ਼ਕਲਾਂ ਸਰਕਾਰ ਪੱਧਰ ’ਤੇ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਸਬੰਧੀ ਵਿਭਾਗਾਂ ਦੇ ਮੁਖੀ ਲੋੜੀਂਦੇ ਬੇਨਤੀ ਪੱਤਰ ਪ੍ਰਸ਼ਾਸਕੀ ਸਕੱਤਰਾਂ ਨੂੰ ਲਿਖੇ ਜਾਣ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ ਨੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮਿਥੇ ਸਮੇਂ ਵਿੱਚ ਰੀਵਿਊ ਰਿਪੋਰਟ ਦਾ ਵੇਰਵਾ ਪੇਸ਼ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਵਿੱਚ ਪਾਰਕਿੰਗ ਦਾ ਸ਼ੰਕਟ ਗੰਭੀਰ, ਡਿਪਟੀ ਮੇਅਰ ਨੇ ਕਾਨੂੰਨੀ ਨੋਟਿਸ ਭੇਜਿਆ

ਮੁਹਾਲੀ ਵਿੱਚ ਪਾਰਕਿੰਗ ਦਾ ਸ਼ੰਕਟ ਗੰਭੀਰ, ਡਿਪਟੀ ਮੇਅਰ ਨੇ ਕਾਨੂੰਨੀ ਨੋਟਿਸ ਭੇਜਿਆ ਐਸ.ਏ.ਐਸ. ਨਗਰ (ਮੁਹਾਲੀ)…