ਡੀਸੀ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 17 ਅਪਰੈਲ:
ਜ਼ਿਲ੍ਹਾ ਸੈਨਿਕ ਬੋਰਡ ਐਸ.ਏ.ਐਸ. ਨਗਰ (ਮੁਹਾਲੀ) ਦੀ ਤਿਮਾਹੀ ਮੀਟਿੰਗ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਉਨ੍ਹਾਂ ਨੇ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕੈਪਟਨ (ਸੇਵਾਮੁਕਤ) ਦਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਚੱਲ ਰਹੇ ਵੱਖ-ਵੱਖ ਕੰਮਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦੇ ਹੋਏ ਪਹਿਲੀ ਅਪਰੈਲ 2024 ਤੋਂ 31 ਮਾਰਚ 2025 ਤੱਕ ਦੀ ਦਫ਼ਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਸਦਨ ਨੂੰ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਚੁੱਕੇ ਗਏ ਵੱਖ-ਵੱਖ ਮੁੱਦਿਆਂ ਉੱਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਦੇ ਹੋਏ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਡੀਐਸਪੀ ਨਵੀਨਪਾਲ ਸਿੰਘ ਲਹਿਲ, ਜ਼ਿਲ੍ਹਾ ਸੈਨਿਕ ਭਲਾਈ ਬੋਰਡ ਦੇ ਮੀਤ ਪ੍ਰਧਾਨ ਕਰਨਲ ਹਰਦੇਵ ਸਿੰਘ, ਡੀਈਓ (ਸੈਕੰਡਰੀ) ਸ੍ਰੀਮਤੀ ਇੰਦੂ, ਡੀਈਓ (ਪ੍ਰਾਇਮਰੀ) ਸ੍ਰੀਮਤੀ ਪਰਮਿੰਦਰ ਕੌਰ, ਜ਼ਿਲ੍ਹਾ ਉਦਯੋਗ ਵਿਭਾਗ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ, ਸੁਪਰਡੈਂਟ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…