ਡੀਸੀ ਈਸ਼ਾ ਕਾਲੀਆ ਨੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਅਹਿਮ ਮੀਟਿੰਗ

ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣਾ ਯਕੀਨੀ ਬਣਾਇਆ ਜਾਵੇ: ਸ੍ਰੀਮਤੀ ਈਸ਼ਾ ਕਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ-19 ਦੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆ ਹਨ ਪਰ ਇਸ ਮਹਾਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਲਾਜ਼ਮੀ ਹਨ। ਉਨ੍ਹਾਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ 12 ਸਾਲ ਤੋਂ 14 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਵੀ ਕੋਵਿਡ-19 ਦੀਆਂ ਦੋਵੇਂ ਡੋਜ਼ ਲਗਾਉਣਾ ਯਕੀਨੀ ਬਣਾਇਆ ਜਾਵੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ ਦੇ ਨਾਲ-ਨਾਲ ਅਧਿਆਪਕਾ ਦੀ ਗੱਲ ਨੂੰ ਵਧੇਰੇ ਅਹਿਮ ਮੰਨਦੇ ਹਨ। ਇਸ ਲਈ ਅਧਿਆਪਕ ਵੀ ਬੱਚਿਆਂ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਬਾਰੇ ਪ੍ਰੇਰਿਤ ਕਰਨ ਤਾਂ ਜੋ ਮੁਹਾਲੀ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਨੂੰ 100 ਫੀਸਦੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 12 ਸਾਲ ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਲਗਪਗ ਹੋ ਚੁੱਕਾ ਹੈ। ਡੀਸੀ ਨੇ ਅਧਿਆਪਕਾ ਅਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਨਹੀਂ ਲਗਵਾਈ ਹੈ, ਉਹ ਤੁਰੰਤ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆਂ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸੁਸ਼ੀਲ ਨਾਥ ਅਤੇ ਡਿਪਟੀ ਡੀਈਓ (ਸੈਕੰਡਰੀ) ਸ੍ਰੀਮਤੀ ਕੰਚਨ ਸ਼ਰਮਾ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …