Nabaz-e-punjab.com

ਡੀਸੀ ਨੇ 4826 ਦਿਵਿਆਂਗ ਵਿਅਕਤੀਆਂ ਨੂੰ ਜਾਰੀ ਕੀਤੇ ਵਿਲੱਖਣ ਪਹਿਚਾਣ ਪੱਤਰ ਤੇ ਸਰਟੀਫਿਕੇਟ

ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਸ਼ਨਾਖ਼ਤੀ ਕਾਰਡ/ਸਰਟੀਫਿਕੇਟ ਲਈ ਪ੍ਰਾਪਤ ਹੋਈਆਂ 9606 ਅਰਜ਼ੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਅਤੇ ਆਨਲਾਈਨ ਦਿਵਿਆਂਗਤਾ ਦਾ ਸਰਟੀਫਿਕੇਟ ਜਾਰੀ ਕਰਨ ਲਈ ‘”nique 94 for Person with 4isabilities’ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਅਧੀਨ ਦਿਵਿਆਂਗਜਨਾਂ ਨੂੰ ਵਿਲੱਖਣ ਪਹਿਚਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਦੇ ਅਧੀਨ ਕਾਫ਼ੀ ਸਫਲਤਾਪੂਰਵਕ ਕੰਮ ਕੀਤਾ ਗਿਆ ਹੈ। ਜ਼ਿਲ੍ਹੇ ਅੰਦਰ ਹੁਣ ਤੱਕ 9606 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ’ਚੋਂ ਹੁਣ ਤੱਕ 4826 ਵਿਲੱਖਣ ਪਹਿਚਾਣ ਪੱਤਰ ਅਤੇ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ।
ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ ਜਾਰੀ ਕਰਨ ਲਈ ਇੱਕ ਪੋਰਟਲ ਬਣਾਇਆ ਗਿਆ ਹੈ, ਜਿਸ ’ਤੇ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸੇਵਾ ਕੇਂਦਰ, ਸਿਹਤ ਕੇਂਦਰ, ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਵਿੱਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਾਰਡ ਧਾਰਕਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਤੋਂ ਇਲਾਵਾ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਵਿੱਚ ਅੱਧੇ ਕਿਰਾਏ ਸਹੂਲਤ ਦਿੱਤੀ ਜਾਂਦੀ ਹੈ। ਇਸ ਦੇ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ। ਸਮੇਂ-ਸਮੇਂ ’ਤੇ ਸਰਕਾਰ ਵੱਲੋਂ ਨਿਰਧਾਰਿਤ ਸਰਕਾਰੀ ਨੌਕਰੀਆਂ ਦੀ ਭਰਤੀ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ, ਸਿਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਅਤੇ ਪੇਂਡੂ ਖੇਤਰਾਂ ਦੀ ਦਿਵਿਆਂਗ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਸਹਾਇਤਾ ਉਪਕਰਨ ਅਤੇ ਨਕਲੀ ਅੰਗ ਮੁਹੱਈਆ ਕਰਨ ਵਿੱਚ ਵੀ ਇਹ ਵਿਲੱਖਣ ਸ਼ਨਾਖ਼ਤੀ ਪੱਤਰ ਅਤੇ ਸਰਟੀਫ਼ਿਕੇਟ ਸਹਾਈ ਸਿੱਧ ਹੁੰਦੇ ਹਨ। ਡੀਸੀ ਵੱਲੋਂ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕੀਤੀ ਗਈ ਕਿ ਉਹ ਦਿਵਿਆਂਗਤਾ ਸਬੰਧੀ ਵਿਲੱਖਣ ਸ਼ਨਾਖ਼ਤੀ ਕਾਰਡ/ਸਰਟੀਫਿਕੇਟ ਬਣਵਾਉਣ ਅਤੇ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਕੋਲ ਪਹਿਲਾਂ ਹੀ ਦਿਵਿਆਂਗਤਾ ਸਰਟੀਫਿਕੇਟ ਹਨ ਉਹ ਆਪਣੇ ਇਨ੍ਹਾਂ ਸਰਟੀਫਿਕੇਟਾਂ ਨੂੰ ਡਿਜੀਟਾਈਡ ਕਰਵਾ ਕੇ ਵਿਲੱਖਣ ਪਹਿਚਾਣ ਪੱਤਰ ਪ੍ਰਾਪਤ ਕਰ ਸਕਦੇ ਹਨ ਅਤੇ ਇੱਕ ਨਵਾਂ ਸਰਟੀਫਿਕੇਟ ਵੀ ਹਾਸਲ ਕਰ ਸਕਦੇ ਹਨ। ਡੀਸੀ ਵੱਲੋਂ ਇਸ ਪ੍ਰਾਜੈਕਟ ਅਧੀਨ ਕੰਮ ਕਰ ਰਹੇ ਸਮਾਜਿਕ ਸੁਰੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਪ੍ਰਗਤੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੁਹਾਲੀ ਜ਼ਿਲ੍ਹੇ ਨੂੰ ਨੰਬਰ-1 ਰੈਕਿੰਗ ਤੇ ਲਿਆਂਦਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …