ਡੀਸੀ ਨੇ ਸਟਰੀਟ ਲਾਈਟਾਂ ਬਾਰੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੋਬਾਈਲ ਹੈਲਪਲਾਈਨ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਮੁਹਾਲੀ ਨਗਰ ਨਿਗਮ ਨੂੰ ਛੱਡ ਕੇ ਜ਼ਿਲ੍ਹੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ (ਮਿਉਂਸਪਲ ਕੌਂਸਲਾਂ) ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਟਰੀਟ ਲਾਈਟ ਦੀਆਂ ਸਮੱਸਿਆ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਮੋਬਾਈਲ ਹੈਲਪਲਾਈਨ ਨੰਬਰ 90413-15612 ਨੰਬਰ ਜਾਰੀ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡੀਸੀ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸਟਰੀਟ ਲਾਈਟ ਦੀਆਂ ਸ਼ਿਕਾਇਤਾਂ ਦੇ ਵੇਰਵੇ ਨਾਮ, ਇਲਾਕਾ ਅਤੇ ਸੰਪਰਕ ਨੰਬਰ ਵਟਸਐਪ ਸੁਨੇਹੇ ਰਾਹੀਂ ਭੇਜਣ ਤੋਂ ਇਲਾਵਾ ਇਸ ਨੰਬਰ ’ਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਫੋਨ ਕਰਕੇ ਵੀ ਸ਼ਿਕਾਇਤਾਂ ਦਰਜ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਖਰੜ, ਨਵਾਂ ਗਰਾਓਂ, ਘੜੂੰਆਂ, ਕੁਰਾਲੀ, ਜ਼ੀਰਕਪੁਰ, ਲਾਲੜੂ, ਡੇਰਾਬੱਸੀ ਅਤੇ ਬਨੂੜ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਵੱਲੋਂ ਚੁੱਕੇ ਗਏ ਸਟਰੀਟ ਲਾਈਟਾਂ ਨਾਲ ਸਬੰਧਤ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਤਾਂ ਜੋ ਉਨ੍ਹਾਂ ਨੂੰ ਸਟਰੀਟ ਲਾਈਟ ਜਿਹੀ ਬੁਨਿਆਦੀ ਸਹੂਲਤ ਮਿਲ ਸਕੇ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…