ਡੀਸੀ ਮਾਂਗਟ ਵੱਲੋਂ ਚੋਣਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਸੀ ਮਾਂਗਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਤੋਂ ਬਾਅਦ ਫੋਟੋ ਵੋਟਰ ਸੂਚੀਆਂ ਦੀ ਕਾਪੀ ਅਤੇ ਸੀ.ਡੀਜ਼ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਰਾਹੀਂ ਪ੍ਰਾਪਤ ਹੋਏ ਪ੍ਰੋਗਰਾਮ ਮੁਤਾਬਕ 1 ਜਨਵਰੀ 2017 ਦੇ ਅਧਾਰ ’ਤੇ ਪ੍ਰਾਪਤ ਹੋਏ ਦਾਅਵਿਆਂ ਦੇ ਇਤਰਾਜ਼ਾਂ ਦਾ ਨਿਪਟਾਰਾ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13 ਦਸੰਬਰ ਤੋਂ ਬਾਅਦ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਤੋਂ ਬਾਅਦ ਲਗਾਤਾਰ ਸੁਧਾਈ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਜਨਵਰੀ ਤੱਕ ਹੋਰ ਨਵੀਆਂ ਵੋਟਾਂ ਬਣਾਈਆ ਜਾ ਸਕਦੀਆਂ ਹਨ। ਜੇਕਰ ਕੋਈ ਵੀ ਵਿਅਕਤੀ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਆਪਣੀ ਵੋਟ ਬਣਾ ਸਕਦਾ ਹੈ।
ਸ੍ਰੀ ਮਾਂਗਟ ਨੇ ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਰਾਜਸੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇਨ ਬਿੰਨਿ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਨਿਯਮਾਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਚੋਣ ਲੜਨ ਵਾਲਾ ਉਮੀਦਵਾਰ 28 ਲੱਖ ਰੁਪਏ ਤੋਂ ਵੱਧ ਨਹੀਂ ਖਰਚ ਕਰ ਸਕਦਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਅਮਲ ਨੂੰ ਪੁਰਅਮਨ ਅਮਾਨ ਨਾਲ ਨੇਪਰੇ ਚੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਈ ਰਾਜਸੀ ਪਾਰਟੀ ਜਾਂ ਚੋਣ ਲੜਨ ਵਾਲਾ ਵਿਅਕਤੀ ਜ਼ਿਲ੍ਹਾ ਚੋਣ ਅਧਿਕਾਰੀ ਜਾਂ ਰਿਟਰਨਿੰਗ ਅਫ਼ਸਰ ਦੀ ਮਨਜ਼ੂਰੀ ਤੋਂ ਬਗੈਰ ਇਸ਼ਤਿਹਾਰ ਨਹੀਂ ਲਗਵਾ ਸਕਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਦੀਪ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਗੁਰਪੀ੍ਰਤ ਸਿੰਘ ਥਿੰਦ, ਤਹਿਸੀਲਦਾਰ (ਚੋਣਾਂ) ਹਰਦੀਪ ਸਿੰਘ, ਅਕਾਲ ਦਲ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਵਿਰਕ, ਪਰਦੀਪ ਸਿੰਘ ਭਾਰਜ, ਸਤਨਾਮ ਸਿੰਘ ਲਾਂਡਰਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…