Share on Facebook Share on Twitter Share on Google+ Share on Pinterest Share on Linkedin ਡੀਸੀ ਮੁਹਾਲੀ ਵੱਲੋਂ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਾ ਕੈਲੰਡਰ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ: ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ ਨਗਰ ਦਾ ਸਾਲ,-2018 ਦਾ ਕੈਲੰਡਰ ਜਾਰੀ ਕੀਤਾ ਅਤੇ ਐਸੋਸੀਏਸ਼ਨ ਵੱਲੋਂ ਤਿਆਰ ਕੀਤੇ ਕੈਲੰਡਰ ਦੀ ਸ਼ਲਾਘਾ ਵੀ ਕੀਤੀ। ਕੈਲੰਡਰ ਵਿਚ ਪੰਜਾਬ ਸਰਕਾਰ ਦੀਆਂ ਗਜ਼ਟਿਡ ਛੁੱਟੀਆਂ, ਰਾਖਵੀਂਆਂ ਛੁੱਟੀਆਂ ਤੋਂ ਇਲਾਵਾ ਸੰਗਰਾਂਦ, ਪੂਰਨਮਾਸ਼ੀ, ਦਸਵੀਂ ਅਤੇ ਮੱਸਿਆ ਦਾ ਵੇਰਵਾ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੈਲੰਡਰ ਵਿਚ ਉਨ੍ਹਾਂ ਪੰਜ ਪੈਨਸ਼ਰਜ਼ ਦੀਆਂ ਤਸਵੀਰਾਂ ਵੀ ਛਾਪੀਆਂ ਗਈਆਂ ਹਨ, ਜਿਨ੍ਹਾਂ ਦੀ ਉਮਰ 80 ਸਾਲ ਤੋਂ ਵੱਧ ਹੈ ਅਤੇ ਬੀਤੀ 18 ਦਸੰਬਰ ਨੂੰ ਐਸੋਸੀਏਸ਼ਨ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਕੈਲੰਡਰ ਜਾਰੀ ਕਰਨ ਮੌਕੇ ਪੈਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ, ਮੁੱਖ ਸਲਾਹਕਾਰ ਜਰਨੈਲ ਸਿੰਘ ਕ੍ਰਾਂਤੀ, ਮੀਤ ਪ੍ਰਧਾਨ ਜਸਮੇਰ ਸਿੰਘ ਬਾਠ, ਮੀਤ ਪ੍ਰਧਾਨ ਅਤੇ ਖਰੜ ਯੂਨਿਟ ਦੇ ਪ੍ਰਧਾਨ ਬਲਬੀਰ ਸਿੰਘ ਧਾਨੀਆ, ਵਿੱਤ ਸਕੱਤਰ ਗਿਆਨ ਸਿੰਘ ਮੁੱਲਾਂਪਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ