ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਕੰਮ ਦਾ ਜਾਇਜ਼ਾ ਲਿਆ

ਸ੍ਰੀਮਤੀ ਆਸ਼ਿਕਾ ਜੈਨ ਨੇ ਮਾਲ ਵਿਭਾਗ ਦੇ ਲੰਬਿਤ ਮਾਮਲੇ ਛੇਤੀ ਹੱਲ ਕਰਨ ਦੇ ਦਿੱਤੇ ਨਿਰਦੇਸ਼

ਸਰਕਾਰੀ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਮਾਲ ਵਿਭਾਗ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੰਬਿਤ ਪਏ ਮਾਮਲੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮਕਾਜ ਵਿੱਚ ਕਿਸੇ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਕਾਰਜ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਸ੍ਰੀਮਤੀ ਜੈਨ ਨੇ ਸਮੂਹ ਤਹਿਸੀਲਦਾਰਾਂ ਨੂੰ ਲੰਬਿਤ ਕੰਮਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਸਮੂਹ ਐਸਡੀਐਮਜ਼ ਨੂੰ ਵੀ ਇਸ ਸਬੰਧੀ ਸਮੇਂ ਸਮੇਂ ’ਤੇ ਖ਼ੁਦ ਨਿਗਰਾਨੀ ਕਰਨ ਲਈ ਕਿਹਾ। ਡੀਸੀ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਬਕਾਇਆ ਪਏ ਅਦਾਲਤੀ ਕੇਸਾਂ ਦੀ ਪੈਰਵਾਈ ਕਰਕੇ ਛੇਤੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਰੋਨਾ ਮਹਾਮਾਰੀ ਦੌਰਾਨ ਖ਼ਰਚ ਹੋਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਲਈ ਵੀ ਕਿਹਾ।
ਡੀਸੀ ਨੇ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨੀ ਤਕਸੀਮ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਜਾਣਕਾਰੀ ਹਾਸਲ ਕੀਤੀ। ਸ੍ਰੀਮਤੀ ਜੈਨ ਨੇ ਸਮੂਹ ਐਸਡੀਐਮਜ਼ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਬ ਡਵੀਜ਼ਨਾਂ ਵਿੱਚ ਵਧੇਰੇ ਚੌਕਸੀ ਰੱਖਣ ਦੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਰੋਕਥਾਮ ਲਈ ਕਾਰਜਾਂ ਦਾ ਜਾਇਜ਼ਾ ਲੈ ਕੇ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ।
ਮੀਟਿੰਗ ਵਿੱਚ ਏਡੀਸੀ ਅਮਰਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ ਸਿੰਘ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…