Share on Facebook Share on Twitter Share on Google+ Share on Pinterest Share on Linkedin ਡੀਸੀ ਸ੍ਰੀਮਤੀ ਸਪਰਾ ਵੱਲੋਂ ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ ਬੋਰਡ, ਮਾਲ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗ ਕਿਸਾਨਾਂ ਨੂੰ ਖੇਤਾਂ ਵਿੱਚ ਨਾੜ ਨਾ ਸਾੜਨ ਦੀ ਅਪੀਲ, ਖੱਜਲ ਖੁਆਰੀ ਤੋਂ ਬਚਨ ਲਈ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ ਦੀ ਸਲਾਹ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਦਿੱਤੇ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਦਾ ਕੋਈ ਵੀ ਕਿਸਾਨ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਰਹਿੰਦ ਖੂੰਹਦ (ਨਾੜ) ਨੂੰ ਅੱਗ ਨਹੀਂ ਲਗਾ ਸਕੇਗਾ। ਜੇਕਰ ਕੋਈ ਕਿਸਾਨ ਅਜਿਹਾ ਕਰੇਗਾ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਉਸ ਤੋਂ ਜੁਰਮਾਨਾ ਵੀ ਵਸੂਲਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ ਬੋਰਡ, ਮਾਲ ਵਿਭਾਗ, ਪੁਲੀਸ ਵਿਭਾਗ ਅਤੇ ਬੀ.ਡੀ.ਪੀ.ਓਜ਼ ਤੇ ਕਾਰਜਸਾਧਕ ਅਫ਼ਸਰਾਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣਾ ਵਾਤਾਵਰਣ ਨੂੰ ਅਤੇ ਕਿਸਾਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਜੇਕਰ ਕੋਈ ਵੀ ਕਿਸਾਨ ਆਪਣੇ ਖੇਤ ਵਿੱਚ ਨਾੜ ਸਾੜਨ ਲਈ ਅੱਗ ਲਗਾਉਂਦਾ ਹੈ ਤਾਂ ਸੈਟੇਲਾਈਟ ਰਾਹੀਂ ਅਤੇ ਐਸ.ਐਮ.ਐਸ ਰਾਹੀਂ ਪ੍ਰਸਾਸ਼ਨ ਨੂੰ ਉਸ ਦੀ ਤੁਰੰਤ ਸੂਚਨਾ ਮਿਲੇਗੀ ਅਤੇ ਗਠਿਤ ਕੀਤੀਆਂ ਟੀਮਾਂ ਤੁਰੰਤ ਖੇਤ ਵਿੱਚ ਪਹੁੰਚ ਕੇ ਜਾਇਜਾ ਲੈਣਗੀਆਂ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸਾਨ ਤੋਂ 15 ਹਜਾਰ ਰੁਪਏ ਤੱਕ ਦਾ ਜੁਰਮਾਨਾ ਵੀ ਵਸੂਲਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਖੇਤੀਬਾੜੀ ਪ੍ਰਦੂਸ਼ਿਣ ਕੰਟਰੋਲ ਬੋਰਡ, ਮਾਲ ਵਿਭਾਗ, ਪੰਚਾਇਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਸ੍ਰੀਮਤੀ ਸਪਰਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਕਟਾਈ ਤੋਂ ਬਾਅਦ ਕਣਕ ਦੀ ਨਾੜ ਨਾ ਸਾੜਣ ਪ੍ਰਤੀ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਤਾਂ ਜੋ ਕੋਈ ਵੀ ਕਿਸਾਨ ਆਪਣੀ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਿਸਾਨਾਂ ਨੂੰ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੀ ਨਾੜ ਤੋਂ ਤੂੁੜੀ ਬਣਾਉਣ ਲਈ ਰੀਪਰ ਦੀ ਵਰਤੋਂ ਕਰਨ ਅਤੇ ਜਮੀਨ ਦੀ ਬਹਾਈ ਰੋਟਾਵੇਟਰ ਰਾਹੀਂ ਕਰਨ ਲਈ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਹੋਰਡਿੰਗ ਲਗਾਏ ਜਾਣਗੇ ਅਤੇ ਪੈਫਲਟ ਵੀ ਵੰਡੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਪਿੰਡਾਂ ਦੇ ਗੁਰਦੁਆਰਿਆਂ, ਮੰਦਰਾਂ ਅਤੇ ਧਾਰਮਿਕ ਸਥਾਨਾਂ ਤੋਂ ਰੋਜ਼ਾਨਾ ਕਣਕ ਦੀ ਨਾੜ ਨੂੰ ਅੱਗ ਨਾ ਲੱਗਣ ਸਬੰਧੀ ਅਨਾਉਂਸਮੈਂਟ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆ ਕਿ ਜੇਕਰ ਉਨ੍ਹਾਂ ਦੇ ਖੇਤਰ ਅਧੀਨ ਕੋਈ ਕਿਸਾਨ ਕਣਕ ਦੀ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਹ ਉਸ ਵਿਰੁੱਧ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਰੇਕ ਮੰਡੀ ਦੇ ਗੇਟ ਦੇ ਬਾਹਰ ਕਣਕ ਦੀ ਨਮੀ ਚੈਕ ਕੀਤੀ ਜਾਵੇਗੀ ਅਤੇ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਨੂੰ ਮੰਡੀ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਮੰਡੀ ਵਿੱਚ ਸੁੱਕੀ ਕਣਕ ਲੈ ਕੇ ਆਵੇਗਾ। ਉਸ ਦੀ ਕਣਕ ਉਸ ਦਿਨ ਹੀ ਖਰੀਦ ਲਈ ਜਾਵੇਗੀ ਜਿਸ ਸਬੰਧੀ ਸਰਕਾਰੀ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਖੱਜਲ ਖੁਆਰੀ ਤੋਂ ਬਚਣ ਲਈ ਸੁੱਕੀ ਕਣਕ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਕਣਕ ਦੀਆਂ ਓਵਰਲੋਡਿੰਗ ਟਰਾਲੀਆਂ ਲੈ ਕੇ ਨਾ ਆਉਣ ਅਤੇ ਟਰੈਕਟਰ ਟਰਾਲੀਆਂ ਤੇ ਰਿਫਲੈਕਟਰ ਲਗਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਕਿਸੇ ਕਿਸਮ ਦੇ ਸੜਕੀ ਹਾਦਸੇ ਨਾ ਵਾਪਰਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਐਸ.ਏ.ਐਸ.ਨਗਰ ਅਨੁਪ੍ਰੀਤਾ ਜੋਹਲ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਡੇਰਾਬੱਸੀ ਰੂਹੀ ਦੁੱਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰਮਤੀ ਹਰਵੀਨ ਕੌਰ, ਮੁੱਖ ਖੇਤੀਬਾੜੀ ਅਫ਼ਸਰ ਰਾਜੇਸ ਕੁਮਾਰ, ਐਕਸੀਅਨ ਪ੍ਰਦੂਸ਼ਨ ਕੰਟਰੋਲ ਬੋਰਡ ਐਸ.ਐਸ ਮਠਾਰੂ, ਡੀ.ਐਸ.ਪੀ. ਅਮਰੋਜ ਸਿੰਘ, ਚਮਨ ਲਾਲ ਖੇਤੀਬਾੜੀ ਵਿਭਾਗ, ਸਮੂਹ ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ