Share on Facebook Share on Twitter Share on Google+ Share on Pinterest Share on Linkedin ਡੀਸੀ ਦਫ਼ਤਰ ਮੁਲਾਜ਼ਮ ਵੱਲੋਂ 3 ਅਗਸਤ ਤੋਂ ਲੜੀਵਾਰ ਕਮਲਛੋੜ ਹੜਤਾਲ ਸ਼ੁਰੂ ਕਰਨ ਦਾ ਐਲਾਨ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਪੰਜਾਬ ਰਾਜ ਸਮੂਹ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕੈਪਟਨ ਸਰਕਾਰ ਵੱਲੋਂ ਨਵੀਂ ਭਰਤੀ ਕੇਂਦਰ ਦੇ ਤਨਖ਼ਾਹ ਪੈਟਰਨ ’ਤੇ ਕਰਨ ਦੀ ਨੀਤੀਆਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਅਤੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 17 ਜੁਲਾਈ ਨੂੰ ਜਾਰੀ ਕੀਤੀ ਨੀਤੀ ਅਨੁਸਾਰ ਪੰਜਾਬ ਵਿੱਚ ਨਵੀਂ ਭਰਤੀ ਕੇਂਦਰ ਸਰਕਾਰ ਦੇ ਤਨਖ਼ਾਹ ਸਕੇਲ ਪੈਟਰਨ ਤੇ ਕਰਨ ਦਾ ਜਿਹੜਾ ਫੈਸਲਾ ਕੀਤਾ ਹੈ ਉਸ ਕਾਰਨ ਮੁਲਾਜ਼ਮਾਂ ਵਿੱਚ ਬਹੁਤ ਵੱਡੇ ਪੱਧਰ ’ਤੇ ਰੋਸ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੋਟੀਫ਼ਿਕੇਸ਼ਨ ਵਾਪਸ ਨਾ ਲਿਆ ਅਤੇ ਮੁਲਾਜ਼ਮਾਂ ਦੀਆਂ ਬਾਕੀ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ 3 ਅਗਸਤ ਤੋਂ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਸ ਸੀ ਕਿ ਕੈਪਟਨ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਰਜ ਵਾਅਦਿਆਂ ਨੂੰ ਪੂਰਾ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰੇਗੀ ਪ੍ਰੰਤੂ ਸਰਕਾਰ ਵੱਲੋਂ ਉਲਟਾ ਮੁਲਾਜ਼ਮ ਮਾਰੂ ਫੈਸਲੇ ਕੀਤੇ ਜਾ ਰਹੇ ਹਨ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ