ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ: ਮੁਲਾਜ਼ਮਾਂ ਦੇ ਮਸਲਿਆਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਪੰਜਾਬ ਰਾਜ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ ਵੱਖ ਮੁੱਦਿਆਂ ਉੱਤੇ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਨੇ ਕਿਹਾ ਕਿ ਯੂਨੀਅਨ ਦੇ ਸੂਬਾਈ ਵਫਦ ਦੀ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਡੀਸੀ ਦਫ਼ਤਰ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨੇ ਹਾਂਪੱਖੀ ਹੁੰਗਾਰਾ ਭਰਿਆ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲੀ ਹਾਲਤ ਮਾੜੀ ਹੋਣ ਦਾ ਬਹਾਨਾ ਲਗਾ ਕੇ ਮੁਲਾਜ਼ਮਾਂ ਦੀਆਂ ਮਹਿੰਗਾਈ ਤੋਂ ਰਾਹਤ ਦੇਣ ਨਾਲ ਸਬੰਧਿਤ ਮੰਗਾਂ ਵਿੱਚ ਸ਼ਾਮਲ ਵਿੱਤੀ ਮੰਗਾਂ ਅੰਤਰਿਮ ਰਾਹਤ 20 ਫੀਸਦੀ ਕਰਨ, ਪਿਛਲੇ ਕਈ ਮਹੀਨਿਆਂ ਦਾ ਲੰਬਿਤ ਮਹਿੰਗਾਈ ਭੱਤਾ ਨਗਦ ਦੇਣ, ਮਹਿੰਗਾਈ ਭੱਤਾ ਸੌ ਫੀਸਦੀ ਮੁੱਢਲੀ ਤਨਖਾਹ ਵਿੱਚ ਮਰਜ ਕਰਨ, ਏਜੀਪੀ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਕਰਨ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਜਾ ਰਿਹਾ ਹੈ। ਜਦੋਂ ਕਿ ਕੇਂਦਰ ਸਰਕਾਰ ਆਪਣੇ ਮੁਲਾਜਮਾਂ ਨੂੰ ਤਤਕਾਲ ਤਕ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਅਤੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਕਰ ਚੁਕੀ ਹੈ। ਉਹਨਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਚੇਅਰਮੈਨ ਕੁਲਦੀਪ ਚੰਦ, ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…