ਡੀਸੀ ਦਫ਼ਤਰ ਇੰਪਲਾਈਜ ਐਸੋਸੀਏਸ਼ਨ ਨੇ ਸਰਕਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਦੀ ਡਿਪਟੀ ਕਮਿਸ਼ਨਰ ਦਫ਼ਤਰ ਇੰਪਲਾਈਜ ਐਸੋਸੀਏਸ਼ਨ ਜ਼ਿਲ੍ਹਾ ਐਸ ਏ ਐਸ ਨਗਰ ਵੱਲੋਂ ਬੁੱਧਵਾਰ ਨੂੰ ਸੂਬਾ ਚੇਅਰਮੈਨ ਓਮ ਪ੍ਰਕਾਸ਼ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਮੇਂ ਜਾਰੀ ਸਰਕਾਰੀ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜਦਿਆਂ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣੀ ਸੀ ਤਾਂ ਇਸ ਸਰਕਾਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਇਹ ਸਰਕਾਰ ਵੀ ਮੁਲਾਜ਼ਮ ਵਿਰੋਧੀ ਰਵੱਈਆ ਅਪਨਾਅ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਇਸ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਲਾਜ਼ਮ ਵਿਰੋਧੀ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਮੱਦਾਂ ਅਧੀਨ 592 ਪੋਸਟਾਂ ਮਨਜ਼ੂਰ ਕਰ ਲਈਆਂ ਗਈਆਂ ਹਨ ਪ੍ਰੰਤੂ ਇਸ ਦੀ ਪ੍ਰਵਾਨਗੀ ਮੰਤਰੀ ਮੰਡਲ ਪੰਜਾਬ ਦੀ ਮੀਟਿੰਗ ਵਿੱਚ ਅਜੇ ਤੱਕ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ 1-1-2004 ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਇਸ ਤੋਂ ਇਲਾਵਾ ਕਰਮਚਾਰੀਆਂ ਨੂੰ 4,9,14 ਮੁਤਾਬਕ ਪਦਉਨਤੀ ਸਕੇਲ ਵੀ ਨਹੀਂ ਦਿੱਤੇ ਗਏ। ਉਹਨਾਂ ਮੰਗ ਕੀਤੀ ਕਿ ਮੁਲਾਜਮਾਂ ਦੇ ਮਸਲੇ ਪਹਿਲ ਦੇ ਆਧਾਰ ਉਪਰ ਹਲ ਕੀਤੇ ਜਾਣ ਅਤੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਜ਼ਿਲ੍ਹਾ ਚੇਅਰਮੈਨ ਕੁਲਦੀਪ ਚੰਦ ਅਤੇ ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਕਾਰੀ ਕਰਮਚਾਰੀਆਂ ਨੇ ਗੇਟ ਰੈਲੀ ਕਰਕੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…