Share on Facebook Share on Twitter Share on Google+ Share on Pinterest Share on Linkedin ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਪੁਤਲਾ ਸਾੜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ: ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਮੁਹਾਲੀ ਡੀਸੀ ਦਫ਼ਤਰ ਸਮੇਤ ਸਮੂਹ ਐਸਡੀਐਮ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਦੇ ਕਰਮਚਾਰੀਆਂ ਨੇ ਅੱਜ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੀ ਥਾਂ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ। ਜਿਸ ਕਾਰਨ ਦਫ਼ਤਰੀ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਗੁਰਮੁੱਖ ਸਿੰਘ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਕਾਮੇ ਆਪਣੀ ਵਿਭਾਗੀ ਵਿੱਤੀ ਅਤੇ ਗੈਰ ਵਿੱਤੀ ਮੰਗਾਂ ਦੀ ਪੂਰਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਨੇ ਹੁਣ ਤੱਕ ਸਾਰ ਨਹੀਂ ਲਈ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਨੂੰ ਫੇਲ੍ਹ ਦੱਸਦਿਆਂ ਕਿਹਾ ਕਿ ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਡੀਸੀ ਦਫ਼ਤਰਾਂ ਦੀਆਂ 6 ਸ਼ਾਖਾਵਾਂ ਸਮੇਤ ਸੀਨੀਅਰ ਸਹਾਇਕਾਂ ਦੀਆਂ 132 ਅਤੇ ਕਲਰਕਾਂ ਦੀਆਂ 227 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਡੀਸੀ ਦਫ਼ਤਰਾਂ ਦੇ ਸੀਨੀਅਰ ਸਹਾਇਕਾਂ ਵਿੱਚ ਰੀਵਰਸ਼ਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਵੇਂ ਸਿਰਿਓਂ ਸੋਧ ਕੇ ਲਾਗੂ ਕੀਤਾ ਜਾਵੇ। ਇਸ ਮੌਕੇ ਯੂਨੀਅਨ ਆਗੂ ਵਿਜੈ ਪ੍ਰਭਾਕਰ, ਹਰਪ੍ਰੀਤ ਸਿੰਘ, ਰਮੇਸ਼ ਲਾਲ, ਰਮਨਦੀਪ ਸਿੰਘ, ਜਗਨੰਦਨ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਕੌਰ, ਕਰਮਜੀਤ ਕੌਰ, ਰਿਤੂ ਕਪੂਰ, ਸੋਨਿਕਾ ਮਹਿਤਾ, ਹਰਜੀਤ ਕੌਰ ਸਮੇਤ ਹੋਰ ਦਫ਼ਤਰੀ ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ