ਡੀਸੀ ਦਫ਼ਤਰ ਇੰਪਲਾਈਜ਼ ਯੂਨੀਅਨ ਵੱਲੋਂ ਦੋ ਦਿਨਾਂ ਕਲਮਛੋੜ ਹੜਤਾਲ 1 ਫਰਵਰੀ ਤੋਂ ਮੁੜ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਪੰਜਾਬ ਦੇ ਸਮੂਹ ਡੀਸੀ ਦਫ਼ਤਰ ਇੰਪਲਾਈਜ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦੋ ਦਿਨਾਂ ਕਲਮ ਛੋੜ ਹੜਤਾਲ ਇੱਕ ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ 1 ਫਰਵਰੀ ਨੂੰ ਯੂਨੀਅਨ ਵੱਲੋਂ ਗੇਟ ਰੈਲੀ ਕੀਤੀ ਜਾਵੇਗੀ ਅਤੇ 2 ਫਰਵਰੀ ਨੂੰ ਕਲਮ ਛੋੜ ਹੜਤਾਲ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਜਾਵੇਗਾ।
ਉਹਨਾਂ ਕਿਹਾ ਕਿ ਉਹਨਾਂ ਦੀ ਮੁੱਖ ਮੰਗ ਹੈ ਕਿ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਉੱਪਰ ਤੁਰੰਤ ਨਵੀਂ ਭਰਤੀ ਕੀਤੀ ਜਾਵੇ। ਉਹਨਾਂ ਕਿਹਾ ਕਿ 31 ਮਾਰਚ ਤੋਂ ਬਾਅਦ ਆਊਟ ਸੋਰਸਿੰਗ ਰਾਹੀਂ ਵੱਖ ਵੱਖ ਦਫ਼ਤਰਾਂ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਵੀ ਸਰਕਾਰ ਵੱਲੋਂ ਫਾਰਗ ਕਰ ਦੇਣਾ ਹੈ, ਜਿਸ ਕਾਰਨ ਬਾਕੀ ਰਹਿੰਦੇ ਕਰਮਚਾਰੀਆਂ ਉਪਰ ਕੰਮ ਦਾ ਬਹੁਤ ਜਿਆਦਾ ਬੋਝ ਪੈ ਜਾਵੇਗਾ। ਉਹਨਾਂ ਕਿਹਾ ਕਿ ਡੀਸੀ ਦਫ਼ਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਉੱਪਰ ਪਹਿਲਾਂ ਵੀ ਕੰਮ ਦਾ ਕਾਫੀ ਬੋਝ ਹੈ। ਉੁਹਨਾਂ ਮੰਗ ਕੀਤੀ ਕਿ ਡੀਸੀ ਦਫ਼ਤਰਾਂ ਵਿੱਚ ਜਲਦੀ ਹੀ ਨਵੀਂ ਭਰਤੀ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…