Nabaz-e-punjab.com

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਲਮਛੋੜ ਹੜਤਾਲ ਜਾਰੀ, ਗੇਟ ਰੈਲੀ ਕੀਤੀ

ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਅੱਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਸ਼ੋਕ ਕੁਮਾਰ ਅਤੇ ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਡੀਸੀ, ਏਡੀਸੀ, ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਦਫ਼ਤਰਾਂ ਦੇ ਕਰਮਚਾਰੀਆਂ ਨੇ ਲੜੀਵਾਰ ਕਲਮਛੋੜ ਹੜਤਾਲ ਦੌਰਾਨ ਬੁੱਧਵਾਰ ਨੂੰ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਜ਼ਿਲ੍ਹਾ ਸਦਰ ਮੁਕਾਮ ’ਤੇ ਗੇਟ ਰੈਲੀ ਕੀਤੀ ਅਤੇ ਰੋਸ ਮੁਜ਼ਾਹਰਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੀਆਂ ਨਾਕਾਮੀਆਂ ਨੂੰ ਦੂਰ ਕਰਨ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕ ਅਵਸਥਾ ਵਿੱਚ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਮੌਜੂਦਾ ਕੈਪਟਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੇ ਸ਼ਾਸਨ ਵਿੱਚ ਡੱਕਾ ਵੀ ਨਹੀਂ ਤੋੜਿਆ।
ਆਗੂਆਂ ਨੇ ਕਾਂਗਰਸ ਹਕੂਮਤ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਲੀਡਰਸ਼ਿਪ ਨੇ ਮੁਲਾਜ਼ਮ ਵਰਗ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ, ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਫੌਰੀ ਮੰਨਣ ਅਤੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਨ੍ਹਾਂ ਹੀ ਵਾਅਦਿਆਂ ਨੂੰ ਸਰਕਾਰ ਵੱਲੋਂ ਯੂਨੀਅਨ ਦੇ ਸੂਬਾਈ ਵਫ਼ਦ ਨਾਲ 4 ਜੂਨ 2018 ਨੂੰ ਮਾਲ ਮੰਤਰੀ ਵੱਲੋਂ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਹ ਵੀ ਕਿਹਾ ਗਿਆ ਸੀ ਕਿ ਇਕ ਮਹੀਨੇ ਦੇ ਅੰਦਰ ਅੰਦਰ ਐਸਐਸ ਬੋਰਡ ਤੋਂ ਸਟਾਫ਼ ਲੈ ਕੇ ਦਿੱਤਾ ਜਾਵੇਗਾ ਪ੍ਰੰਤੂ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਰੇ ਚੋਣ ਵਾਅਦਿਆਂ ਤੋਂ ਮੂੰਹ ਫੇਰ ਰਹੀ ਹੈ। ਆਗੂਆਂ ਨੇ ਦੱਸਿਆ ਕਿ ਭਲਕੇ 20 ਜੂਨ ਨੂੰ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…