ਡੀਸੀ ਦਫ਼ਤਰ ਕਰਮਚਾਰੀ 4 ਅਪਰੈਲ ਨੂੰ ਗੇਟ ਰੈਲੀਆਂ ਕਰਕੇ ਸਾੜਨਗੇ ਬਜਟ ਦੀਆਂ ਕਾਪੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਸਮੂਹ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਚੇਅਰਮੈਨ ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਰੈਲੀ ਵਿੱਚ ਸੰਬੋਧਨ ਕਰਦਿਆਂ ਪ੍ਰਧਾਨ ਸ੍ਰੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੌਜੂਦਾ ਬਜਟ ਮੁਲਾਜਮਾਂ ਲਈ ਸਭ ਤੋਂ ਨਾ ਉਮੀਦਾਂ ਬਜਟ ਹੈ। ਇਸ ਬਜਟ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਿਛਲੇ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸਤਾਂ, ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਅਤੇ ਨਵੀਂ ਭਰਤੀ ਕਰਨ ਸਮੇਤ ਹੋਰ ਕਈ ਮੁਲਾਜਮਾਂ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਿਲ ਮੱਦਾਂ ਨੂੰ ਲਾਗੂ ਕਰਨ ਲਈ ਕੋਈ ਪੈਸਾ ਹੀ ਤਜਵੀਜ ਨਹੀਂ ਕੀਤਾ ਗਿਆ, ਨਾ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੋਈ ਭਰੋਸਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸਨਰਾਂ ਨੂੰ ਬਿਲਕੁਲ ਹੀ ਖੁੱਡੇ ਲਾ ਦਿਤਾ ਹੈ ਅਤੇ ਮੁਲਾਜਮਾਂ ਦੀਆਂ ਜਾਇਜ ਮੰਗਾਂ ਪੂਰੀਆਂ ਕਰਨ ਲਈ ਬਜਟ ਵਿੱਚ ਕੁਝ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਹਿਲਾਂ ਹੀ ਆਮਦਨ ਟੈਕਸ ਦੇਣ ਵਾਲਿਆਂ ਉੱਤੇ 200 ਰੁਪਏ ਪ੍ਰਤੀ ਮਹੀਨਾਂ ਵਿਕਾਸ ਟੈਕਸ ਲਾ ਕੇ ਇਕ ਤਰ੍ਹਾਂ ਜਜ਼ੀਆ ਟੈਕਸ ਲਗਾ ਦਿੱਤਾ ਹੈ। ਇਸ ਤਰ੍ਹਾਂ ਦੇ ਜਜ਼ੀਆ ਟੈਕਸ ਨੇ ਮੁਗਲ ਕਾਲ ਦੀ ਯਾਦ ਕਰਵਾ ਦਿੱਤੀ ਹੈ। ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਕ ਵਿੱਚ ਡੀਸੀ ਦਫਤਰ ਕਾਮੇ 4 ਅਪ੍ਰੈਲ ਨੂੰ ਗੇਟ ਰੈਲੀਆਂ ਕਰਕੇ ਬਜਟ ਦੀਆਂ ਕਾਪੀਆਂ ਨੂੰ ਸਾੜਨਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜੀਰਾ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…