ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਮੋਟਰ ਸਾਈਕਲ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਬੁੱਧਵਾਰ ਨੂੰ ਡੀਸੀ ਦਫ਼ਤਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਮੋਟਰ ਸਾਈਕਲ ਰੈਲੀ ਕੱਢੀ। ਇਹ ਮੋਟਰ ਸਾਈਕਲ ਰੈਲੀ ਪੰਜਾਬ ਮੰਡੀ ਬੋਰਡ ਦਫ਼ਤਰ ਫੇਜ਼-11 ਤੋਂ ਆਰੰਭ ਹੋ ਕੇ ਜਲ ਸਪਲਾਈ ਵਿਭਾਗ ਦਫ਼ਤਰ ਫੇਜ਼-1 ਵਿੱਚ ਪਹੁੰਚ ਕੇ ਸਮਾਪਤ ਹੋਈ। ਇਸ ਰੈਲੀ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਰੈਲੀ ਦੀ ਸਮਾਪਤੀ ’ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਪੁਤਲਾ ਸਾੜ ਕੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਡੀਸੀ ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ ਅਤੇ ਨਵਵਰਿੰਦਰ ਸਿੰਘ ਨਵੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਆਫ਼ੀਸਰ ਕਮੇਟੀ ਨੂੰ ਮੀਟਿੰਗ ਦੌਰਾਨ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸੋਧ ਕਰਨ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਜਾਣ ਦੀ ਮੰਗ ਕੀਤੀ ਗਈ ਪਰ ਹੁਣ ਤੱਕ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਹੀ ਮੁਲਾਜ਼ਮ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਕਜ ਗੋਇਲ, ਵਿਜੈ ਪ੍ਰਭਾਕਰ, ਗੁਰਿੰਦਰ ਸਿੰਘ, ਰਾਹੁਲ ਗੁਰੂ, ਜਗਨੰਦਨ ਸਿੰਘ, ਹਰਜਿੰਦਰ ਕੌਰ, ਰਜਨੀ ਬਾਲਾ, ਜਸਬੀਰ ਕੌਰ, ਹਰਜੀਤ ਕੌਰ, ਯਾਦਵਿੰਦਰ ਕੌਰ, ਕਰਮਜੀਤ ਕੌਰ, ਸੋਨਿਕਾ ਮਹਿਤਾ, ਸਤਿੰਦਰ ਕੌਰ ਤੋਂ ਇਲਾਵਾ ਜ਼ਿਲ੍ਹਾ ਇਕਾਈ ਦੇ ਹੋਰ ਅਹੁਦੇਦਾਰ ਅਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…