Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਮੁਹਾਲੀ ਵਿੱਚ ਵੱਡੇ ਨਿਵੇਸ਼ਾਂ ਲਈ ਪੰਚਾਇਤੀ ਜ਼ਮੀਨਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਪਲਾਟਾਂ ਤੱਕ ਆਸਾਨ ਪਹੁੰਚ ਲਈ ਡਿਜੀਟਲ ਪਲੇਟਫ਼ਾਰਮ ’ਤੇ ਮੈਪਿੰਗ ਯਕੀਨੀ ਬਣਾਉਣ ਅਧਿਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਵੱਡੇ ਨਿਵੇਸ਼ਾਂ ਤੇ ਪ੍ਰਾਜੈਕਟਾਂ ਅਤੇ ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਜ਼ਮੀਨ ਦੀ ਮੰਗ ਦੇ ਮੱਦੇਨਜ਼ਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਨੂੰ ਸਮੁੱਚੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚਲੀ 2 ਏਕੜ ਜਾਂ ਇਸ ਤੋਂ ਵੱਧ ਰਕਬੇ ਦੀਆਂ ਪੰਚਾਇਤੀ ਜ਼ਮੀਨਾਂ ਦੇ ਪਲਾਟਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਦੋਂਕਿ ਜ਼ਿਲ੍ਹਾ ਉਦਯੋਗ ਅਫ਼ਸਰ ਨੂੰ ਪਲਾਟਾਂ ਤੱਕ ਆਸਾਨ ਪਹੁੰਚ ਲਈ ਡਿਜੀਟਲ ਪਲੇਟਫ਼ਾਰਮ ’ਤੇ ਮੈਪਿੰਗ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਵੱਖ-ਵੱਖ ਵਿਭਾਗ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸਮਾਜਿਕ ਬੁਨਿਆਦੀ ਢਾਂਚੇ ਜਿਵੇਂ ਮੈਡੀਕਲ ਕਾਲਜਾਂ, ਯੂਨੀਵਰਸਿਟੀਆਂ, ਜੇਲ ਆਦਿ ਅਤੇ ਜ਼ਿਲ੍ਹੇ ਵਿਚ ਹੋਰ ਵੱਡੇ ਆਰਥਿਕ ਨਿਵੇਸ਼ਾਂ ਸਮੇਤ ਵੱਖ-ਵੱਖ ਪ੍ਰਾਜੈਕਟਾਂ ਲਈ ਜ਼ਮੀਨ ਦੀ ਮੰਗ ਅਤੇ ਪੁੱਛਗਿੱਛ ਕਰ ਰਹੇ ਸਨ। ਇਸ ਲਈ ਪੰਚਾਇਤੀ ਜ਼ਮੀਨਾਂ ਦੇ ਟੁਕੜਿਆਂ ਦੀ ਸ਼ਨਾਖ਼ਤ ਕਰਨ ਲਈ ਇਨ੍ਹਾਂ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਉਪਲਬਧ ਜ਼ਮੀਨ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੋਣ ਕਰਕੇ ਪੰਚਾਇਤੀ ਜ਼ਮੀਨ ਲੀਜ਼ ਜਾਂ ਵਿਕਰੀ ਦੇ ਆਧਾਰ ’ਤੇ ਲੈਣਾ ਲਾਜ਼ਮੀ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵੱਖੋ-ਵੱਖਰੀਆਂ ਜ਼ਰੂਰਤਾਂ ਲਈ ਜ਼ਮੀਨ ਦੇ ਢੁਕਵੇਂ ਟੁਕੜਿਆਂ ਦੀ ਸ਼ਨਾਖ਼ਤ ਕਰਨ ਲਈ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਵਿਚਲੀ ਪੰਚਾਇਤੀ ਜ਼ਮੀਨ ਦੀ ਸੂਚੀ ਤਿਆਰ ਕਰਨ ਸਣੇ ਇਨ੍ਹਾਂ ਥਾਵਾਂ ਨਾਲ ਸਹੀ ਸੰਪਰਕ ਤੇ ਜ਼ਮੀਨ ਦੀ ਵਰਤੋਂ ਦੀ ਯੋਜਨਾਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਨਕਸ਼ਾ ਤਿਆਰ ਕੀਤਾ ਜਾਵੇਗਾ ਤਾਂ ਜੋ ਅਜਿਹੀ ਥਾਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ। ਡੀਸੀ ਨੇ ਕਿਹਾ ਕਿ ਇਹ ਅਧਿਕਾਰੀ ਪੰਚਾਇਤੀ ਜ਼ਮੀਨਾਂ ਦੀ ਵਿਕਰੀ ਜਾਂ ਲੀਜ਼ ਜਾਂ ਤਬਾਦਲੇ ਸਬੰਧੀ ਮਤੇ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਹੀ ਰਾਜ ਸਰਕਾਰ ਜਾਂ ਪੇਂਡੂ ਵਿਕਾਸ ਵਿਭਾਗ ਨੂੰ ਭੇਜਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਵਿਭਾਗਾਂ ਦੀਆਂ ਜ਼ਰੂਰਤਾਂ ਪੂਰੀਆਂ ਹੋ ਗਈਆਂ ਹਨ ਅਤੇ ਜਨਤਕ ਹਿਤਾਂ ਵਿੱਚ ਜ਼ਮੀਨ ਦੀ ਜਨਤਕ ਉਦੇਸ਼ ਲਈ ਬਿਹਤਰ ਵਰਤੋਂ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ