ਡੀਸੀ ਵੱਲੋਂ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਦੇ ਆਦੇਸ਼

ਡੀਸੀ ਨੇ ਬਲੈਕ ਸਪਾਟਸ ਨੂੰ ਸਮਾਂਬੱਧ ਢੰਗ ਨਾਲ ਠੀਕ ਕਰਨ ਦੇ ਹੁਕਮ, ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਸੀ

ਐਨਐਚਏਆਈ ਦੇ ਅਧਿਕਾਰੀਆਂ ਨੂੰ ਦੈੜੀ ਟੀ-ਪੁਆਇੰਟ ’ਤੇ ਫੌਰੀ ਟਰੈਫ਼ਿਕ ਲਾਈਟਾਂ ਲਗਾਉਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 24 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਿਟੀ ਸਰਵੀਲੈਂਸ ਅਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਦੇ ਇੰਜੀਨੀਅਰਿੰਗ ਵਿੰਗ ਨੂੰ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਨਾਗਰਿਕਾਂ ਦੀ ਸੁਰੱਖਿਆ ਦੇ ਨਾਲ-ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਇੱਕ ਅਹਿਮ ਉਪਰਾਲਾ ਹੈ, ਜਿਸ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਂਜ ਉਨ੍ਹਾਂ ਦੱਸਿਆ ਕਿ 80 ਫੀਸਦੀ ਮੁਕੰਮਲ ਹੋ ਚੁੱਕਾ ਹੈ।
ਡੀਸੀ ਨੇ ਗਮਾਡਾ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਰੁਕਾਵਟ ਹੈ ਤਾਂ ਉਸ ਨੂੰ ਦੂਰ ਕਰਕੇ ਬਾਕੀ 20 ਫੀਸਦੀ ਕੰਮ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰਾਜੈਕਟ ਇੰਚਾਰਜ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਐਨਆਈਸੀ ਰਾਹੀਂ ਪ੍ਰਾਜੈਕਟ ਨੂੰ ਵਾਹਨ ਐਪ ਨਾਲ ਜੋੜਨ ਤਾਂ ਜੋ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਕੀਤੇ ਜਾ ਸਕਣ। ਉਨ੍ਹਾਂ ਨੇ ਬਲੈਕ ਸਪਾਟਸ ਨੂੰ ਠੀਕ ਕਰਨ ਲਈ ਐਨਐਚਏਆਈ, ਗਮਾਡਾ, ਨਗਰ ਨਿਗਮ, ਪੀ.ਡਬਲਯੂ.ਡੀ ਅਤੇ ਐਮਸੀ ਜ਼ੀਰਕਪੁਰ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਲਈ ਸੁਰੱਖਿਅਤ ਰਾਹ ਨੂੰ ਯਕੀਨੀ ਬਣਾਉਣ ਲਈ 12 ਨਵੰਬਰ ਤੱਕ ਬਾਕੀ ਰਹਿੰਦੇ ਕੰਮ ਪੂਰੇ ਕੀਤੇ ਜਾਣ। ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਜ਼ੀਰਕਪੁਰ ਚੌਂਕ ਦੀਆਂ ਬੰਦ ਪਈਆਂ ਲਾਈਟਾਂ ਨੂੰ ਤੁਰੰਤ ਚਾਲੂ ਕਰਨ ਦੇ ਨਾਲ-ਨਾਲ ਦੈੜੀ ਟੀ-ਪੁਆਇੰਟ ’ਤੇ ਨਵੀਆਂ ਟਰੈਫ਼ਿਕ ਲਾਈਟਾਂ ਲਗਾਈਆਂ ਜਾਣ ਤਾਂ ਜੋ ਲੋਕਾਂ ਦੀ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਡੀਸੀ ਨੇ ਮੁਹਾਲੀ ਨਿਗਮ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਬੰਦ ਲਾਲ ਬੱਤੀਆਂ ਖਾਸ ਕਰਕੇ ਫੋਰਟਿਸ ਹਸਪਤਾਲ ਫੇਜ਼-9/ਫੇਜ਼-10 ਅਤੇ ਫੇਜ਼-10/ਫੇਜ਼-11 ਦੀਆਂ ਟਰੈਫ਼ਿਕ ਲਾਈਟਾਂ ਨੂੰ ਫੌਰੀ ਚਾਲੂ ਕੀਤਾ ਜਾਵੇ। ਗਮਾਡਾ ਨੂੰ ਉਸਾਰੀ ਅਧੀਨ ਚੌਕਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਇਸ ਕੰਮ ਵਿੱਚ ਢਿੱਲਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਮੁਹਾਲੀ ਨਿਗਮ ਦੇ ਕਮਿਸ਼ਨਰ ਟੀ ਬੈਨਿਥ, ਐਸਡੀਐਮ ਦਮਨਦੀਪ ਕੌਰ, ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਆਰਟੀਏ ਪ੍ਰਦੀਪ ਸਿੰਘ ਢਿੱਲੋਂ, ਚੀਫ਼ ਇੰਜੀਨੀਅਰ ਨਰੇਸ਼ ਬੱਤਾ, ਜੁਆਇੰਟ ਡਾਇਰੈਕਟਰ ਲੀਡ ਏਜੰਸੀ ਦੇਸ ਰਾਜ ਅਤੇ ਹੋਰ ਸਬੰਧਤ ਵਿਭਾਗਾਂ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…