Nabaz-e-punjab.com

ਡੀਸੀ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਤਿੱਖੀ ਨਜ਼ਰ ਰੱਖਣ ਦੇ ਹੁਕਮ

ਘੱਗਰ ਦਰਿਆ ਨੇੜੇ ਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ

ਡੀਸੀ ਗਿਰੀਸ਼ ਦਿਆਲਨ ਨੇ ਸੰਵੇਦਨਸ਼ੀਲ ਥਾਵਾਂ ਦਾ ਦੌਰਾਂ ਕਰਨ ਮਗਰੋਂ ਵੱਖ ਵੱਖ ਥਾਵਾਂ ’ਤੇ ਸਥਾਪਿਤ ਕੀਤੇ ਰਾਹਤ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ਾਤ ਕਾਰਨ ਹੜ੍ਹਾਂ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਮੁਹਾਲੀ ਸਮੇਤ ਨੇੜਲੇ ਸ਼ਹਿਰਾਂ ਅਤੇ ਵੱਖ ਵੱਖ ਥਾਵਾਂ ਦਾ ਤੂਫ਼ਾਨੀ ਦੌਰਾ ਕੀਤਾ। ਉਨ੍ਹਾਂ ਘੱਗਰ ਦਰਿਆ ਨੇੜੇ ਅਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਚੌਕਸ ਰਹਿਣ ਅਤੇ ਦਰਿਆ ਨੇੜੇ ਜਾਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਉੱਤੇ ਨਜ਼ਰ ਰੱਖ ਰਿਹਾ ਹੈ ਅਤੇ ਮੌਜੂਦਾ ਹਾਲਾਤ ਵਿੱਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡੀਸੀ ਨੇ ਕਿਹਾ ਕਿ ਘੱਗਰ, ਨਦੀਆਂ\ਦਰਿਆਵਾਂ ਕੰਢੇ ਰਹਿੰਦੇ ਲੋਕਾਂ ਨੂੰ ਦਰਿਆ ਨੇੜੇ ਨਾ ਜਾਣ ਅਤੇ ਲੋੜੀਂਦੇ ਇਹਤਿਆਤੀ ਕਦਮ ਚੁੱਕਣ ਦੀ ਅਪੀਲ ਕਰਦਿਆਂ ਸਬ ਡਿਵੀਜ਼ਨਲ ਮੈਜਿਸਟਰੇਟ (ਐਸਡੀਐਮ) ਮੁਹਾਲੀ, ਖਰੜ ਅਤੇ ਡੇਰਾਬੱਸੀ ਨੂੰ ਚੌਕਸ ਕਰ ਦਿੱਤਾ ਗਿਆ ਹੈ ਜਦੋਂਕਿ ਸਾਰੇ ਅਫ਼ਸਰ ਫੀਲਡਾਂ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਸਨ। ਅਧਿਕਾਰੀਆਂ ਨੂੰ ਕਿਸੇ ਵੀ ਹਾਲਾਤ ਵਿੱਚ ਹੈੱਡ ਕੁਆਰਟਰ ਨਾ ਛੱਡਣ ਲਈ ਕਿਹਾ ਗਿਆ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਾਰਸ਼ ਤੋਂ ਬਿਲਕੁਲ ਨਾ ਘਬਰਾਉਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਮਦਦ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ। ਉਹ ਖ਼ੁਦ ਵੀ ਮੌਜੂਦਾ ਸਥਿਤੀ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਡੇਰਾਬੱਸੀ ਦੇ ਸੱਤ ਪਿੰਡਾਂ ਟਿਵਾਣਾ, ਆਲਮਗਿਰੀ, ਖਜੂਰ ਮੰਡੀ, ਸਰਸਿਣੀ, ਡੈਹਰ, ਡੰਘੇੜਾ ਅਤੇ ਸਾਧਨਪੁਰ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ ਕਿਉਂਕਿ ਕੌਸ਼ਲਿਆ ਬੰਨ੍ਹ ਤੋਂ ਪਾਣੀ ਛੱਡਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਲਈ ਜਸ਼ਨ ਪੈਲੇਸ ਤੇ ਸਰਕਾਰੀ ਸਕੂਲ ਲਾਲੜੂ ਵਿੱਚ ਰਾਹਤ ਕੈਂਪ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਾਲੀ ਦੇ ਪਿੰਡਾਂ ਲਈ ਮਾਡਲ ਟਾਊਨ ਕੁਰਾਲੀ ਵਿੱਚ ਰਾਹਤ ਕੈਂਪ ਬਣਾਇਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…