ਡੀਸੀ ਵੱਲੋਂ ਘਰੇਲੂ ਖਪਤਕਾਰਾਂ ਦੇ ਦੋ ਕਿੱਲੋਵਾਟ ਤੱਕ ਦੇ ਬਿਜਲੀ ਮੁਆਫ਼ ਕਰਨ ਬਾਰੇ ਵਿਸ਼ੇਸ਼ ਕੈਂਪ ਲਗਾਉਣ ਦੇ ਹੁਕਮ

ਬਿੱਲ ਮੁਆਫ਼ੀ ਸਬੰਧੀ ਖਪਤਕਾਰਾਂ ਦੇ ਪ੍ਰੋਫਾਰਮੇ ਭਰਨ ਲਈ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਵਿੱਚ ਘਰੇਲੂ ਬਿਜਲੀ ਖਪਤਕਾਰਾਂ ਦੋ ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਸਬੰਧੀ ਕੀਤੇ ਐਲਾਨ ਉੱਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਅਮਲੀ ਕਾਰਵਾਈ ਕਰਦਿਆਂ ਲੋਕਾਂ ਨੂੰ ਵੱਡੀ ਰਾਹਤ ਦੇਣ ਦੀ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਤਿੰਨ ਸਬ ਡਿਵੀਜ਼ਨਾਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਉਪ ਮੰਡਲ ਮੈਜਿਸਟਰੇਟਾਂ (ਐੱਸਡੀਐੱਮਜ਼) ਨੂੰ ਇਹ ਪ੍ਰੋਫਾਰਮਾ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕੀ ਸਬੰਧਤ ਦਸਤਾਵੇਜ਼ ਆਮ ਲੋਕਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
ਡੀਸੀ ਨੇ ਸਖ਼ਤੀ ਨਾਲ ਕਿਹਾ ਕਿ ਇਸ ਸਬੰਧੀ ਹੇਠਲੇ ਪੱਧਰ ’ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਲਾਭਪਾਤਰੀਆਂ ਤੋਂ ਪ੍ਰੋਫਾਰਮਾ ਛੇਤੀ ਤੋਂ ਛੇਤੀ ਪ੍ਰੋਫਾਰਮੇ ਭਰਾਉਣ ਦਾ ਅਮਲ ਸ਼ੁਰੂ ਕੀਤਾ ਜਾਵੇ ਤਾਂ ਜੋ ਲੋੜਵੰਦ ਲਾਭਪਾਤਰੀਆਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਐੱਸਡੀਐੱਮ ਆਪਣੇ ਪੱਧਰ ’ਤੇ ਪਿੰਡਾਂ ਵਿੱਚ ਇਹ ਕੈਂਪ ਲਗਾਉਣ ਲਈ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਨਾਲ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੀਆਂ ਸਬ ਡਵੀਜ਼ਨਲ ਦਫ਼ਤਰਾਂ ਵਿੱਚ ਵੀ ਵੱਖਰੇ ਤੌਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਾਵਰਕੌਮ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹਰੇਕ ਕੰਮ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਫਾਰਮ ਭਰੇ ਜਾਣਗੇ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਇਸ ਕੰਮ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…