Nabaz-e-punjab.com

ਡੀਸੀ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਕੰਮ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਅੱਜ ਸ਼ਾਮ ਤੱਕ 56079 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ 55,773 ਮੀਟਰਿਕ ਟਨ ਝੋਨਾ ਖ਼ਰੀਦਿਆਂ ਜਾ ਚੁੱਕਾ ਹੈ ਅਤੇ 20410 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਸਾਉਣੀ ਦੀਆਂ ਫ਼ਸਲਾਂ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਝੋਨੇ ਦੀ ਚੁਕਾਈ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ ਅਤੇ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਅਤੇ ਸਰਕਾਰੀ ਤੇ ਪ੍ਰਾਈਵੇਟ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਝੋਨੇ ਦੀ ਖ਼ਰੀਦ ਸਬੰਧੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡੀਸੀ ਨੇ ਕਿਹਾ ਕਿ ਕਿਸਾਨਾਂ ਦੀ ਜਿਣਸ ਦੀ ਛੇਤੀ ਖ਼ਰੀਦ ਤੇ ਚੁਕਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਦੱਸਿਆ ਇਸ ਸਬੰਧੀ ਪਹਿਲਾਂ ਹੀ ਸਬੰਧਤ ਐਸਡੀਐਮ ਅਤੇ ਖ਼ਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਖ਼ੁਦ ਮੰਡੀਆਂ ਵਿੱਚ ਜਾ ਕੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨ ਅਤੇ ਝੋਨੇ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਰੋਜ਼ਾਨਾ ਡੀਸੀ ਦਫ਼ਤਰ ਨੂੰ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ’ਚੋਂ ਖ਼ਰੀਦੇ ਗਏ ਅਨਾਜ ਦੀ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਨਵੀਂ ਫਸਲ ਰੱਖਣ ਲਈ ਲੋੜੀਂਦੀ ਥਾਂ ਬਣੀ ਰਹੇ। ਮੰਡੀਆਂ ’ਚੋਂ ਝੋਨੇ ਦਾ ਦਾਣਾ-ਦਾਣਾ ਚੁੱਕਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡੀਸੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਫੂਡ-ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 56079 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ 55,548 ਮੀਟਰਿਕ ਟਨ ਝੋਨਾ ਖ਼ਰੀਦਿਆਂ ਜਾ ਚੁੱਕਾ ਹੈ ਅਤੇ 20410 ਮੀਟਰਿਕ ਟਨ ਅਨਾਜ ਦੀ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਸਰਕਾਰੀ ਏਜੰਸੀਆਂ ਨੇ 55323 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ ਮਿੱਲਰਾਂ ਨੇ 225 ਮੀਟਰਿਕ ਟਨ ਬਾਸਮਤੀ ਝੋਨਾ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 16058 ਟਨ, ਮਾਰਕਫੈੱਡ ਨੇ 18,426 ਟਨ ਅਤੇ ਪਨਸਪ ਨੇ 11,698 ਟਨ ਝੋਨਾ ਖਰੀਦਿਆ, ਜਦੋਂ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 8778 ਮੀਟਰਿਕ ਟਨ ਝੋਨਾ ਤੇ ਐਫ਼ਸੀਆਈ ਨੇ 363 ਮੀਟਰਿਕ ਟਨ ਝੋਨਾ ਖ਼ਰੀਦਿਆਂ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …