Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਜ਼ੀਰਕਪੁਰ ਕੌਮੀ ਮਾਰਗ ’ਤੇ ਪਾਣੀ ਦੀ ਨਿਕਾਸੀ ਲਈ ਸਥਾਈ ਪੰਪ ਲਗਾਉਣ ਦੇ ਹੁਕਮ ਡੀਸੀ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਆਪਣੇ ਪ੍ਰਾਜੈਕਟਾਂ ਦਾ ਪਾਣੀ ਸੜਕ ’ਤੇ ਕੱਢਣ ਵਾਲੇ 5 ਡਿਵੈਲਪਰਾਂ ਨੂੰ ਨੋਟਿਸ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ: ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਜ਼ੀਰਕਪੁਰ ਖੇਤਰ ਵਿੱਚ ਕੌਮੀ ਮਾਰਗ ’ਤੇ ਆਵਾਜਾਈ ਨੂੰ ਨਿਰਵਿਘਨ ਰੱਖਣ ’ਤੇ ਜ਼ੋਰ ਦਿੰਦਿਆਂ ਐਨਐਚਏਆਈ ਦੇ ਅਧਿਕਾਰੀਆਂ ਨੂੰ ਕੌਮੀ ਰਾਜ ਮਾਰਗ ’ਤੇ ਆਵਾਜਾਈ ਵਿੱਚ ਆਉਂਦੀਆਂ ਰੁਕਾਵਟਾਂ ਦੂਰ ਕਰਨ ਅਤੇ ਬਰਸਾਤ ਦੇ ਦਿਨਾਂ ਵਿੱਚ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਲਈ ਪਾਮ ਰਿਜ਼ੋਰਟਜ਼/ਮੈਕ ਡੀ ਵਰਗੇ ਸਥਾਨਾਂ ’ਤੇ ਸਥਾਈ ਪੰਪ ਲਗਾਉਣ ਦੇ ਹੁਕਮ ਦਿੱਤੇ। ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਚੰਡੀਗੜ੍ਹ, ਅੰਬਾਲਾ ਅਤੇ ਪਟਿਆਲਾ ਵੱਲ ਜਾਣ ਵਾਲੇ ਕੌਮੀ ਮਾਰਗ ਦੀ ਇਸ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿ ਕੋਈ ਵੀ ਵਿਅਕਤੀ ਕਿਸੇ ਵੀ ਕਾਰਨ ਟਰੈਫ਼ਿਕ ਜਾਮ ਵਿੱਚ ਨਾ ਫਸੇ। ਐੱਨਐੱਚਏਆਈ ਵੱਲੋਂ ਆਪਣੇ ਪ੍ਰਾਜੈਕਟਾਂ ਤੋਂ ਪਾਣੀ ਕੱਢ ਕੇ ਸੜਕ ’ਤੇ ਨਿਕਾਸ ਕਰਕੇ, ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਡਿਵੈਲਪਰਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਜਿਸ ’ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਐਸਡੀਐਮਜ਼ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਐਨਐਚਏਆਈ ਵੱਲੋਂ ਪ੍ਰਾਪਤ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਮੁੱਖ ਸੜਕ ਉੱਤੇ ਕਥਿਤ ਤੌਰ ’ਤੇ ਪਾਣੀ ਦੀ ਨਿਕਾਸੀ ਕਰਨ ਸਬੰਧੀ ਕੁਝ ਹਾਊਸਿੰਗ ਸੁਸਾਇਟੀਆਂ ਅਤੇ ਪ੍ਰਾਜੈਕਟਾਂ ਨੂੰ ਪੰਜ ਨੋਟਿਸ ਜਾਰੀ ਕੀਤੇ ਗਏ ਹਨ। ਡੀਸੀ ਨੇ ਐਨਐਚਏਆਈ ਦੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧੂਰੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ। ਮੀਟਿੰਗ ਵਿੱਚ ਏਡੀਸੀ (ਜਨਰਲ) ਵਿਰਾਜ ਸ਼ਿਆਮਕਰਨ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਦਿਹਾਤੀ ਵਿਕਾਸ) ਗੀਤਿਕਾ ਸਿੰਘ, ਐਨਐਚਆਈ ਦੇ ਪ੍ਰਾਜੈਕਟ ਡਾਇਰੈਕਟਰ ਪਰਦੀਪ ਅੱਤਰੀ, ਐਸਡੀਐਮਜ਼ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ ਬੈਨੀਪਾਲ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ