nabaz-e-punjab.com

ਡੀਸੀ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੇ ਖੇਡ ਸਟੇਡੀਅਮ ਵਿੱਚ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੌਰਾਨ ਉਹ ਪੰਜਾਬ ਪੁਲੀਸ, ਐਨਸੀਸੀ ਸਕਾਊਟ ਐਂਡ ਗਾਈਡਜ਼ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਡੀਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਉਨ੍ਹਾਂ ਨੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਸਬੰਧੀ ਸਮੀਖਿਆ ਵੀ ਕੀਤੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਵਿੱਚ ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਡੇਰਾਬਸੀ ਦੇ ਐਸਡੀਐਮ ਡੇਰਾਬਸੀ ਪਰਮਜੀਤ ਸਿੰਘ, ਐਸਡੀਐਮ ਵਿਨੋਦ ਬਾਂਸਲ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਸਰਕਾਰੀ ਕਾਲਜ ਵਿੱਚ ਸਭਿਆਚਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਸਰਕਾਰੀ ਕਾਲਜ ਵਿੱਚ ਹੀ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…