Share on Facebook Share on Twitter Share on Google+ Share on Pinterest Share on Linkedin ਡੀਸੀ ਨੇ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸੰਮੇਲਨ ਦੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ ਫਰਵਰੀ ਵਿੱਚ ਹੋਣ ਵਾਲੇ ਇਨਵੈਸਟਰ ਸੰਮੇਲਨ ਬਾਰੇ ਵਿਸ਼ੇਸ਼ ਇੰਤਜ਼ਾਮ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਗਮਾਡਾ, ਨਗਰ ਨਿਗਮ ਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਛੇਤੀ ਹੱਲ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੌਮਾਂਤਰੀ ਜਥੇਬੰਦੀ ਜੀ-20 ਗਰੁੱਪ ਸੰਮੇਲਨ ਅਤੇ ਫਰਵਰੀ ਵਿੱਚ ਹੋਣ ਵਾਲੇ ਇਨਵੈਸਟਰ ਸੰਮੇਲਨ ਸਬੰਧੀ ਅੱਜ ਅਗਾਊਂ ਤਿਆਰੀਆਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਸੁੰਦਰੀਕਰਨ ਲਈ ਏਅਰਪੋਰਟ ਸੜਕ ਸਮੇਤ ਵੱਖ-ਵੱਖ ਥਾਵਾਂ ’ਤੇ ਕੀਤੀ ਜਾ ਰਹੀ ਸਾਫ਼-ਸਫ਼ਾਈ ਅਤੇ ਹੋਰਨਾਂ ਕਾਰਜਾਂ ਦਾ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸੁੰਦਰੀਕਰਨ ਹਾਲ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਏਅਰਪੋਰਟ ਅਥਾਰਟੀ ਨਾਲ ਵੀ ਵੱਖਰੀ ਤੌਰ ’ਤੇ ਮੀਟਿੰਗ ਕੀਤੀ ਅਤੇ ਉਪਰੋਕਤ ਸਮਾਗਮਾਂ ਦੀ ਸਫਲਤਾ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਗਮਾਡਾ, ਨਗਰ ਨਿਗਮ ਅਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਛੇਤੀ ਹੱਲ ਕਰਨ ਦੇ ਆਦੇਸ਼ ਵੀ ਦਿੱਤੇ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਚੰਡੀਗੜ੍ਹ ਦੇ ਰਸਤੇ ਜੀ-20 ਗਰੁੱਪ ਵਿੱਚ ਸ਼ਾਮਲ ਵੱਖ-ਵੱਖ ਦੇਸ਼ਾਂ ਦੇ ਝੰਡੇ ਲਗਾਉਣ ਲਈ ਏਅਰਪੋਰਟ ਅਥਾਰਟੀ ਨੂੰ ਪਹਿਲਾ ਹੀ ਕਹਿ ਦਿੱਤਾ ਹੈ ਜਦਕਿ ਏਅਰਪੋਰਟ ਤੋਂ ਚੰਡੀਗੜ੍ਹ ਜਾਣ ਵਾਲੇ ਸੜਕੀ ਰਸਤਿਆਂ ’ਤੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਗਮਾਡਾ ਅਤੇ ਪੀ.ਡਬਲਯੂ.ਡੀ ਨੂੰ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਸੜਕੀ ਰਸਤਿਆਂ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਹੈ ਅਤੇ ਅਧਿਕਾਰੀਆਂ ਨੂੰ ਇਹ ਕੰਮ ਛੇਤੀ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ। ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਜੀ-20 ਸਕੱਤਰੇਤ ਦੇ ਨੋਡਲ ਅਫ਼ਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਜਨਵਰੀ ਅਤੇ ਮਾਰਚ 2023 ਵਿੱਚ ਵਿੱਤ (30 ਜਨਵਰੀ ਤੋਂ 31 ਜਨਵਰੀ) ਅਤੇ ਖੇਤੀਬਾੜੀ (9 ਮਾਰਚ ਤੋਂ 11 ਮਾਰਚ) ਵਿੱਚ ਦੋ ਮੀਟਿੰਗਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਜੀ-20 ਦੇਸ਼ਾਂ ਵਿੱਚ ਵਿਸ਼ਵ ਦੀਆਂ ਪ੍ਰਮੁੱਖ ਵਿਕਸਤ ਅਤੇ ਵਿਕਾਸਸ਼ੀਲ ਅਰਥਵਿਵਸਥਾ ਸ਼ਾਮਲ ਹਨ, ਜੋ ਕਿ ਗਲੋਬਲ ਜੀਡੀਪੀ ਦਾ 85 ਫੀਸਦੀ ਹਿੱਸਾ ਹਨ। ਅੰਤਰਰਾਸ਼ਟਰੀ ਵਪਾਰ ਦਾ 75 ਫੀਸਦੀ ਅਤੇ ਵਿਸ਼ਵ ਦੀ ਆਬਾਦੀ ਦਾ ਦੋ ਤਿਹਾਈ ਹਿੱਸਾ, ਇਸ ਨੂੰ ਕੌਮਾਂਤਰੀ ਆਰਥਿਕ ਸਹਿਯੋਗ ਲਈ ਪ੍ਰਮੁੱਖ ਫੋਰਮ ਬਣਾਉਂਦਾ ਹੈ। ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ, ਅਸਿਸਟੈਂਟ ਕਮਿਸ਼ਨਰ ਵਰਿੰਦਰ ਜੈਨ, ਸੁਪਰਡੈਂਟ ਨਰੇਸ਼ ਬੱਤਾ ਅਤੇ ਪਾਵਰਕੌਮ ਦੇ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ