ਡੀਸੀ ਨੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਹਾਲੀ ਜ਼ਿਲ੍ਹੇ ਦੇ ਪੇਂਡੂ ਵਿਕਾਸ ਸਬੰਧੀ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਦੀਆਂ ਸਾਰੀਆਂ ਖਸਤਾ ਹਾਲਤ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਅਤੇ ਛੋਟੀਆਂ ਸੜਕਾਂ ਨੂੰ ਚੌੜੀਆਂ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕਾਰਜਾਂ ਦੀ ਛੇਤੀ ਪ੍ਰਗਤੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ।
ਡੀਸੀ ਅਮਿਤ ਤਲਵਾੜ ਨੇ ਡੀਡੀਪੀਓ, ਬੀਡੀਪੀਓਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰਨਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ਵਿੱਚ ਕਰਵਾਏ ਜਾ ਰਹੇ ਕਾਰਜ, ਪਾਰਕਾਂ, ਯੋਗ ਥਾਵਾਂ ’ਤੇ ਖੇਡ ਮੈਦਾਨ ਅਤੇ ਵਾਲੀਬਾਲ ਮੈਦਾਨ ਬਣਾਉਣ ਸਬੰਧੀ ਕਰਵਾਏ ਜਾ ਰਹੇ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ, ਪੀ.ਡਬਲਿਊ.ਡੀ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…