Share on Facebook Share on Twitter Share on Google+ Share on Pinterest Share on Linkedin ਡੀਸੀ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਰਿਹਰਸਲ ਤੇ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੁਤੰਤਰਤਾ ਦਿਵਸ ਸਬੰਧੀ ਅਧਿਕਾਰੀ ਢੁਕਵੇਂ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ: ਗਿਰੀਸ਼ ਦਿਆਲਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਜ਼ਿਲ੍ਹਾ ਪੱਧਰੀ 73ਵਾਂ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਅਗਾਊਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਲੈਣ ਮਗਰੋਂ ਦਿੱਤੀ। ਉਨ੍ਹਾਂ ਲੇ ਪਰੇਡ ਅਤੇ ਮਾਰਚ ਪਾਸਟ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮਿੱਥੇ ਸਮੇਂ ਵਿੱਚ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੁਤੰਤਰਤਾ ਦਿਵਸ ਨੂੰ ਇਸ ਦੀ ਅਸਲ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਮੌਕੇ ਮੁਹਾਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤਿਰੰਗਾ ਲਹਿਰਾਉਣਗੇ। ਇਸ ਮਗਰੋਂ ਰਾਸ਼ਟਰੀ ਗਾਨ ਹੋਵੇਗਾ, ਜਿਸ ਤੋਂ ਬਾਅਦ ਮੁੱਖ ਮਹਿਮਾਨ ਪਰੇਡ ਤੇ ਮਾਰਚ ਪਾਸਟ ਦਾ ਮੁਆਇਨਾ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ ਵੱਖ ਦਸਤਿਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ, ਜਿਸ ਮਗਰੋਂ ਸਕੂਲੀ ਵਿਦਿਆਰਥੀਆਂ ਦੇ ਗਰੁੱਪ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਸ੍ਰੀ ਦਿਆਲਨ ਨੇ ਦੱਸਿਆ ਕਿ ਸਮਾਰੋਹ ਵਿੱਚ ਭਾਗ ਲੈਣ ਵਾਲਿਆਂ, ਸੁਤੰਤਰਤਾ ਸੈਨਾਨੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਉਪਲਬਧੀਆਂ ਹਾਸਲ ਕਰਨ ਵਾਲਿਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਮਾਰੋਹ ਵਾਲੀ ਥਾਂ ਸੁਰੱਖਿਆ, ਪਾਰਕਿੰਗ ਅਤੇ ਬੈਠਣ ਲਈ ਢੁਕਵੇਂ ਪ੍ਰਬੰਧਾਂ ਤੋਂ ਇਲਾਵਾ ਨਿਰਵਿਘਨ ਬਿਜਲੀ ਤੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਫੁੱਲ ਡਰੈੱਸ ਰਿਹਰਸਲ ਅਤੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਐਂਬੂਲੈਂਸ ਤੇ ਡਾਕਟਰੀ ਸਹਾਇਤਾ ਮੌਕੇ ’ਤੇ ਹਾਜ਼ਰ ਹੋਣੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਫੁੱਲ ਡਰੈੱਸ ਰਿਹਰਸਲ ਸਰਕਾਰੀ ਕਾਲਜ ਵਿੱਚ 13 ਅਗਸਤ ਨੂੰ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਏਡੀਸੀ (ਜਨਰਲ) ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਡੀਐਸਪੀ (ਸਾਈਬਰ) ਰੁਪਿੰਦਰਦੀਪ ਕੌਰ ਸੋਹੀ, ਡੀਐਸਪੀ ਸੋਹਨ ਲਾਲ ਸੰਧੂ, ਡੀਡੀਪੀਓ ਡੀਕੇ ਸਾਲਦੀ, ਆਰਟੀਏ ਦੇ ਸਕੱਤਰ ਸੁਖਵਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ