ਡੀਸੀ ਰੂਪਨਗਰ ਗੁਰਨੀਤ ਤੇਜ਼ ਨੇ ਗਣਤੰਤਰ ਦਿਵਸ ਸਬੰਧੀ ਫੁੱਲ-ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 23 ਜਨਵਰੀ:
ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਗਣਤੰਤਰ ਦਿਵਸ ਦੀ ਫੁੱਲ-ਡਰੈੱਸ ਰਿਹਰਸਲ ਦੌਰਾਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪ੍ਰੇਡ ਤੋਂ ਸਲਾਮੀ ਲਈ। ਸਮੁੱਚੀ ਪਰੇਡ ਦੀ ਅਗਵਾਈ ਨਵਰੀਤ ਸਿੰਘ ਵਿਰਕ ਉਪ ਪੁਲਿਸ ਕਪਤਾਨ ਸ਼੍ਰੀ ਚਮਕੌਰ ਸਾਹਿਬ ਨੈ ਕੀਤੀ। ਇਸ ਮੌਕੇ ਵੱਖ ਵੱਖ ਸਕੂਲਾਂ ਸੰਤ ਕਰਮ ਸਿੰਘ ਅਕੈਡਮੀ, ਸਤਲੁਜ ਪਬਲਿਕ ਸਕੂਲ, ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵੱਲੋਂ ਗਿੱਧਾ, ਨਹਿਰੂ ਯੁਵਾ ਕੇਂਦਰ ਵੱਲੋਂ ਭੰਗੜਾ ਪੇਸ਼ ਕੀਤਾ ਗਏ।
ਉਨ੍ਹਾਂ ਇਸ ਉਪਰੰਤ ਨਹਿਰੂ ਸਟੇਡੀਅਮ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਇਸ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਿਖਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਾਗਮ ਰਾਸ਼ਟਰੀ ਮਹੱਤਵ ਦਾ ਸਮਾਗਮ ਹੈ ਇਸ ਸਮਾਗਮ ਵਿੱਚ ਕਿਸੇ ਵਿਭਾਗ ਵੱਲੋਂ ਕੀਤੀ ਗਈ ਅਣਗਹਿਲੀ ਅਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਨੋਟਿਸ ਲੈਂਦੇ ਹੋਏ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ 25 ਜਨਵਰੀ ਨੂੰ ਸ਼ਾਮ 4 ਵਜੇ ਨਹਿਰੂ ਸਟੇਡੀਅਮ ਵਿਖੇ ਸਮੂਹ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨਾਂ ਦੇ ਅਧੀਨ ਅਧੀਨ ਕੰਮ ਕਰ ਰਹੇ ਸਮੂਹ ਸਟਾਫ/ਕਰਮਚਾਰੀਆਂ ਦੀ ਹਾਜਰੀ ਨੂੰ ਇਸ ਸਮਾਗਮ ਵਿੱਚ ਯਕੀਨੀ ਬਨਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਅਰੁਣਾ ਚੌਧਰੀ ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਮੀ ਲੈਣਗੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਨੇ ਨਹਿਰੂ ਸਟੇਡੀਅਮ ਦਾ ਦੌਰਾ ਵੀ ਕੀਤਾ ਇਸ ਮੌਕੇ ਉਨ੍ਹਾਂ ਪੀ.ਟੀ. ਸੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੇ ਬੈਠਣ ਵਾਲੀਆਂ ਪੌੜੀਆਂ ਤੇ ਮੈਟ ਅਤੇ ਟੈਂਟ ਲਗਾਉਣ ਲਈ ਆਖਿਆ।ਉਨ੍ਹ੍ਰਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਅਤੇ ਐਬੂਲੈਂਸ ਦਾ ਪ੍ਰਬੰਧ ਰੱਖਣ ਲਈ ਕਿਹਾ ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇੈਫਿਕ ਅਤੇ ਸੁਰਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਆਖਿਆ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਲਖਮੀਰ ਸਿੰਘ, ਐਸ.ਡੀ.ਐਮ. ਹਰਜੋਤ ਕੌਰ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਪਰਮਜੀਤ ਸਿੰਘ, ਸਹਾਇਕ ਕਮਿਸਨਰ (ਜ) ਹਰਬੰਸ ਸਿੰਘ, ਮਨਮੀਤ ਸਿੰਘ ਢਿੱਲੋਂ ਪੁਲੀਸ ਕਪਤਾਨ, ਨਵਦੀਪ ਕੁਮਾਰ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ, ਗੁਰਨੇਤਰ ਸਿੰਘ ਡੀਡੀਪੀਓ,ਹਰਜੀਤ ਸਿੰਘ ਤੇ ਵਿਸ਼ਾਲ ਗੁਪਤਾ ਕਾਰਜਕਾਰੀ ਇੰਜੀਨੀਅਰ, ਡਾਕਟਰ ਰੀਤਾ ਸਹਾਇਕ ਸਿਵਲ ਸਰਜਨ, ਦੀਨੇਸ਼ ਕੁਮਾਰ ਅਤੇ ਹਰਮੀਤ ਸਿੰਘ ਹੁੰਦਲ (ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ), ਸੰਤੋਸ਼ ਕਮਾਰੀ ਸੁਪਰਡੈਂਟ ਗਰੇਡ 1, ਭੂਸ਼ਣ ਕੁਮਾਰ ਅਗਰਵਾਲ ਕਾਰਜਸਾਧਕ ਅਫਸਰ ਨਗਰ ਕੌਸਲ ਰੂਪਨਗਰ ,ਰਾਜ ਕੁਮਾਰ ਆਬਕਾਰੀ ਤੇ ਕਰ ਨਿਰੀਖਕ, ਹਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਨ ਸਿਹਤ, ਨਵਜੋਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਹਰਜੀਤ ਕੌਰ ਸਹਾਇਕ ਸਿੱਖਿਆ ਅਫ਼ਸਰ, ਸਨੇਹ ਲਤਾ ਬਧਵਾਰ ਪ੍ਰਿੰਸੀਪਲ ਸਰਕਾਰੀ ਕਾਲਜ, ਸੁਰਿੰਦਰ ਸੈਣੀ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…