Share on Facebook Share on Twitter Share on Google+ Share on Pinterest Share on Linkedin ਡੀਸੀ ਨੇ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ ਦਾ ਦੌਰਾ ਕਰਕੇ ਜਾਇਜ਼ਾ ਲਿਆ ਉਦਯੋਗਾਂ ਦੀ ਲੋੜ ਆਧਾਰਿਤ ਕੋਰਸ ਚਲਾਉਣ ਦੀ ਲੋੜ ’ਤੇ ਜ਼ੋਰ ਲੈਬ ਉਪਕਰਨ/ਮਸ਼ੀਨਰੀ ਸਥਾਪਿਤ ਕਰਨ ਲਈ 1 ਕਰੋੜ ਪ੍ਰਦਾਨ ਕਰਨਗੇ ਵਿਕਰਮਜੀਤ ਸਾਹਨੀ ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਜਰੀ ਬਲਾਕ ਨੇੜਲੇ ਪੇਂਡੂ ਵਿਦਿਆਰਥੀਆਂ ਨੂੰ ਆਧੁਨਿਕ ਹੁਨਰ ਸਿਖਲਾਈ ਦੀ ਸਹੂਲਤ ਦੇਣ ਲਈ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ ਨੂੰ ਅਤਿ-ਆਧੁਨਿਕ ਸਿਖਲਾਈ ਸੰਸਥਾ-ਕਮ-ਹੁਨਰ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸ੍ਰੀਮਤੀ ਜੈਨ ਅੱਜ ਇੱਥੇ ਆਈਟੀਆਈ ਦਾ ਦੌਰਾ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਆਈਟੀਆਈ ਨੂੰ ਵਰਕਸ਼ਾਪਾਂ ਵਿੱਚ ਸਿਖਲਾਈ ਮਸ਼ੀਨਰੀ ਲਗਾਉਣ ਲਈ 1.28 ਕਰੋੜ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਹਨ। ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਜ਼ਮੀਨ ਪੱਧਰੀ ਕਰਨ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਲੱਭਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਅਤੇ ਚਲਾਉਣ ਲਈ ਸਥਾਨਕ ਉਦਯੋਗਪਤੀਆਂ ’ਤੇ ਆਧਾਰਿਤ ਸਥਾਨਕ ਪ੍ਰਬੰਧਨ ਕਮੇਟੀ (ਸੰਸਥਾਗਤ ਪ੍ਰਬੰਧਨ ਕਮੇਟੀ, ਆਈਐਮਸੀ) ਪਹਿਲਾਂ ਹੀ ਸਥਾਪਿਤ ਕੀਤੀ ਜਾ ਚੁੱਕੀ ਹੈ। ਦੂਜੇ ਸ਼ਬਦਾਂ ਵਿੱਚ ਉਦਯੋਗਿਕ ਸਿਖਲਾਈ ਸੰਸਥਾ ਸੈਂਟਰ ਆਫ਼ ਐਕਸੀਲੈਂਸ ਵਜੋਂ ਕੰਮ ਕਰੇਗੀ। ਡਿਪਟੀ ਕਮਿਸ਼ਨਰ ਵੱਲੋਂ ਆਈਐਮਸੀ ਦੇ ਮੈਂਬਰਾਂ ਨੂੰ ਵੀ ਇਸ ਸੰਸਥਾ ਨੂੰ ਚਲਾਉਣ ਅਤੇ ਪ੍ਰਫੁੱਲਿਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਰੁਜ਼ਗਾਰ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਇਸ ਸਮੇਂ 85 ਵਿਦਿਆਰਥੀ ਹਨ ਅਤੇ ਜਿਵੇਂ ਹੀ ਵਰਕਸ਼ਾਪਾਂ ਮੁਕੰਮਲ ਹੋਣਗੀਆਂ, ਇਹ ਗਿਣਤੀ ਹੋਰ ਵੱਧ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਸੰਸਥਾ ਜਲਦੀ ਹੀ ਇੱਕ ਮਾਡਲ ਆਈਟੀਆਈ ਵਜੋਂ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਏਸੀ (ਅੰਡਰ ਟਰੇਨਿੰਗ) ਡੇਵੀ ਗੋਇਲ (ਐਸਡੀਐਮ ਖਰੜ ਵਜੋਂ ਵਾਧੂ ਚਾਰਜ), ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼ਿਵਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਨਅਤਕਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ