ਡੀਸੀਪੀ ਦੇ ਉਮੀਦਵਾਰ ਬਲਵਿੰਦਰ ਕੁੰਭੜਾ ਵੱਲੋਂ ਸ਼ਹਿਰ ਵਿੱਚ ਚੋਣ ਪ੍ਰਚਾਰ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਭਾਵੇਂ ਅਕਾਲੀ-ਭਾਜਪਾ ਗੱਠਜੋੜ, ਕਾਂਗਸ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਤੋਂ ਵੋਟਾਂ ਬਟੋਰਨ ਲਈ ਲੁਭਾਣੀਆਂ ਗੱਲਾਂ ਕੀਤੀਆਂ ਜਾ ਰਹੀਆਂ, ਸਬਜ਼ਬਾਗ ਦਿਖਾਏ ਜਾ ਰਹੇ ਹਨ ਅਤੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਇੱਕ ਦੂਜੇ ਤੋਂ ਅੱਗੇ ਨਿਕਲਣ ਲਈ ਖਰਗੋਸ਼ ਵਾਲੀਆਂ ਚਾਲ ਚੱਲੀਆਂ ਜਾ ਰਹੀਆਂ ਹਨ ਜਦੋਂ ਕਿ ਇਸ ਦੇ ਉਲਟ ਡੈਮੋਕ੍ਰੇਟਿਕ ਸਵਰਾਜ ਪਾਰਟੀ ਆਪਣੇ ਕੱਛੁਕੰਮੇ ਵਾਲੀ ਚਾਲ ਚੱਲ ਰਹੀ ਹੈ। ਇਹ ਵਿਚਾਰ ਮੁਹਾਲੀ ਹਲਕੇ ਤੋਂ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਸੀਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਅੱਜ ਪਿੰਡ ਮਟੌਰ ਵਿੱਚ ਚੋਣ ਪ੍ਰਚਾਰ ਕਰਨ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸ੍ਰੀ ਕੁੰਭੜਾ ਕਿਹਾ ਕਿ ਜੇਕਰ ਪੰਜਾਬ ਦੀ ਸਹੀ ਨੁਮਾਇੰਦਗੀ ਕਰ ਸਕਦੀ ਹੈ ਤਾਂ ਸਿਰਫ਼ ਤੇ ਸਿਰਫ਼ ਡੈਮੋਕ੍ਰੇਟਿਕ ਸਵਰਾਜ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਂਦੀ 4 ਫ਼ਰਵਰੀ ਨੂੰ ਆਪਣੀ ਇੱਕ ਇੱਕ ਕੀਮਤੀ ਵੋਟ ਚੋਣ ਨਿਸ਼ਾਨ ‘ਆਰੀ’ ਨੂੰ ਪਾ ਕੇ ਡੈਮੋਕ੍ਰੇਟਿਕ ਸਵਰਾਜ ਪਾਰਟੀ ਨੂੰ ਕਾਮਯਾਬ ਬਣਾਉਣ ਤਾਂ ਜੋ ਸਮਾਜ ’ਚੋਂ ਭ੍ਰਿਸ਼ਟਾਚਾਰ, ਮਹਿੰਗਾਈ, ਬੇਰੋਜ਼ਗਾਰੀ ਵਰਗੀਆਂ ਅਲਾਮਤਾਂ ਦੂਰ ਕੀਤੀਆਂ ਜਾ ਸਕਣ। ਇਸ ਮੌਕੇ ਪ੍ਰੀਤਮ ਸਿੰਘ ਗਿੱਲ, ਗੁਰਦੇਵ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ ਢੋਲੇਵਾਲ, ਅਵਤਾਰ ਸਿੰਘ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਨਾਗਰ ਸਿੰਘ, ਲਖਵੀਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਸਰਦਾਰੋ ਕੌਰ ਮਟੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਸੁਨੀਤਾ ਰਾਣੀ, ਮਾਸਟਰ ਬਚਨ ਸਿੰਘ, ਗੁਰਚਰਨ ਸਿੰਘ, ਗੁਰਿੰਦਰ ਸਿੰਘ, ਮਲਕੀਤ ਸਿੰਘ ਮਟੌਰ, ਭੁਪਿੰਦਰ ਸਿੰਘ ਮਟੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…