Share on Facebook Share on Twitter Share on Google+ Share on Pinterest Share on Linkedin ਡੀਡੀ ਪੰਜਾਬੀ ਤੋਂ ਐਤਵਾਰ ਨੂੰ ਪ੍ਰਸਾਰਿਤ ਹੋਵੇਗੀ ਅਧਿਆਪਕ ਸਿਖਲਾਈ ਬਾਰੇ ਦਸਤਾਵੇਜ਼ੀ ਫਿਲਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਸਿੱਖਿਆ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸ ਸਬੰਧੀ ਦੂਰਦਰਸ਼ਨ ਪੰਜਾਬੀ ਤੋਂ ਭਲਕੇ 6 ਜਨਵਰੀ ਨੂੰ ਦੁਪਹਿਰ 12:30 ਵਜੇ ਦਸਤਾਵੇਜੀ ਫਿਲਮ ਦਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੈਸ਼ਨ 2018-19 ਦੌਰਾਨ ਸਰਕਾਰੀ ਅਧਿਆਪਕਾਂ ਨੂੰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਅਧੀਨ ਬਾਲ ਕੇਂਦਰਿਤ ਸਿੱਖਣ-ਸਿਖਾਉਣ ਵਿਧੀਆਂ, ਸਿੱਖਣ ਸਹਾਇਕ ਸਮੱਗਰੀ ਦੀ ਤਿਆਰੀ, ਪੜ੍ਹਣ ਲਈ ਉਤਸੁਕਤਾ ਪੈਂਦਾ ਕਰਨਾ ਅਤੇ ਸਿੱਖਣ-ਸਿਖਾਉਣ ਲਈ ਉਸਾਰੂ ਮਾਹੌਲ ਪੈਂਦਾ ਕਰਨਾ ਬਾਰੇ ਵਿਸਤਾਰ ਵਿੱਚ ਸਿਖਲਾਈ ਵਰਕਸ਼ਾਪਾਂ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਸਕੂਲਾਂ ਵਿੱਚ ਕੰਮ ਕਰਦੇ ਸਹਿਯੋਗੀ ਕਰਮਚਾਰੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਸਰਕਾਰੀ ਸਕੂਲਾਂ ਨਾਲ ਮਨੋਂ ਜੁੜੀਆਂ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਰੂਰੀ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਇਹ ਦਸਤਾਵੇਜੀ ਫਿਲਮ ਨੂੰ ਜ਼ਰੂਰ ਦੇਖਣ। ਇਸ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਨੂੰ ਹੋਰ ਬਲ ਮਿਲੇਗਾ। ਡੀਜੀਐਸਈ ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਅਧਿਆਪਕਾਂ ਨੇ ਇਸ ਸਾਲ ਬਹੁਤ ਵਧੀਆ ਸਿਖਲਾਈ ਵਰਕਸ਼ਾਪਾਂ ਦਾ ਫਾਇਦਾ ਚੁੱਕਿਆ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕਿਤਾਬਾਂ ਨੂੰ ਨਵਿਆਉਣ ਦਾ ਕੰਮ ਕੀਤਾ ਅਤੇ ਈ ਕੰਟੈਂਟ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਦਸਤਾਵੇਜੀ ਫਿਲਮ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਝੁਕਾਅ ਵਧੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ