ਜ਼ਿਲ੍ਹਾ ਮੁਹਾਲੀ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੇ ਰੱਦ ਕੀਤੇ ਲਾਇਸੈਂਸ ਤੁਰੰਤ ਬਹਾਲ ਕੀਤੇ ਜਾਣ: ਧਰਨਾ ਦੇਣ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ:
ਏਕਮ ਫਾਊਂਡੇਸ਼ਨ ਖਰੜਵਿੱਚ ਪੰਜਾਬ ਸਟੇਟ ਡਰੱਗ ਕੌਂਸਲਿੰਗ ਐਂਡ ਰਿਹੈਬਲੀਟੇਸ਼ਨ ਸੈਂਟਰਜ਼ ਯੂਨੀਅਨ ਪੰਜਾਬ ਦੀ ਜਨਰਲ ਬਾਡੀ ਦੀ ਇਕੱਤਰਤਾ ਯੂਨੀਅਨ ਦੇ ਪ੍ਰਧਾਨ ਅਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕਰਕੇ ਕਿਹਾ ਗਿਆ ਜੇਕਰ ਸਿਹਤ ਵਿਭਾਗ ਦੀ ਟੀਮ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਅੰਦਰ ਪੰਜ ਕੇਂਦਰਾਂ ਦੇ ਰੱਦ ਕੀਤੇ ਲਾਇਸੈਂਸ ਦੋ ਹਫ਼ਤਿਆਂ ਦੇ ਅੰਦਰ ਅੰਦਰ ਬਹਾਲ ਨਹੀਂ ਕੀਤੇ ਗਏ ਤਾਂ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਹੋਰ ਸਖ਼ਤ ਐਕਸ਼ਨ ਲੈਣ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਸ੍ਰੀ ਅਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਠੀਕ ਢੰਗ ਨਾਲ ਚਲ ਰਹੇ ਇਨ੍ਹਾਂ ਕੇਂਦਰਾਂ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸੇੜੀ ਵਿਅਕਤੀ ਆਪਣਾ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕੇਂਦਰਾਂ ਪ੍ਰਤੀ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਕੋਈ ਉਜ਼ਰ ਨਹੀਂ ਸੀ ਅਤੇ ਹੁਣ ਕਿਉਂਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਬਾਰੇ ਰਾਸ਼ਟਰੀ ਪੱਧਰ ’ਤੇ ਸਿਆਸੀ ਬਿਆਨਬਾਜ਼ੀ ਹੋਈਆਂ ਤਾਂ ਸੂਬਾ ਸਰਕਾਰ ਨੇ ਆਪਣੀ ਨਮੋਸ਼ੀ ਤੋਂ ਬਚਨ ਲਈ ਕਰੋੜਾਂ ਰੁਪਏ ਖਰਚ ਕਰਕੇ ਕਈ ਥਾਵਾਂ ’ਤੇ ਨਸ਼ਾ ਮੁਕਤੀ ਕੇਂਦਰ ਖੋਲ ਦਿੱਤੇ ਹਨ ਪ੍ਰੰਤੂ ਇਨ੍ਹਾਂ ਕੇਂਦਰਾਂ ਦੀ ਪ੍ਰਬੰਧਕੀ ਕਾਰਗੁਜ਼ਾਰੀ ਨਿਰਸ਼ਾਜਨਕ ਹੋਣ ਕਰਕੇ ਇਹ ਸਰਕਾਰੀ ਕੇਂਦਰ ਕੇਵਲ ਚਿੱਟੇ ਹਾਥੀ ਬਣ ਕੇ ਰਹਿ ਗਏ ਹਨ। ਜਿਨ੍ਹਾਂ ਵਿੱਚ ਮੁੱਢਲੀਆਂ ਸਹੂਲਤਾਂ ਦੀਆਂ ਭਾਰੀ ਘਾਟ ਹੈ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…