ਪਤਨੀ ਦੀ ਮੌਤ ਉਪਰੰਤ ਸਰੀਰ ਖੋਜ ਕਾਰਜਾਂ ਲਈ ਪੀਜੀਆਈ ਨੂੰ ਕੀਤਾ ਦਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਫਰਵਰੀ:
ਸ਼ਹਿਰ ਖਰੜ ਦੀ ਪਾਰਕਵਿਊ ਸਟਰੀਟ ਵਿੱਚ ਰਹਿਣ ਵਾਲੇ ਬਜ਼ੁਰਗ ਹਰੀ ਸਿੰਘ ਵੱਲੋਂ ਆਪਣੀ ਪਤਨੀ ਦੀ ਮੌਤ ਉਪਰੰਤ ਉਸ ਦੀ ਮ੍ਰਿਤਕ ਦੇਹ ਸਿਹਤ ਵਿਗਿਆਨ ਵਿੱਚ ਹੋਰ ਖੋਜਾਂ ਕਰਨ ਲਈ ਪੀਜੀਆਈ ਚੰਡੀਗੜ੍ਹ ਨੂੰ ਦਾਨ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰੀ ਸਿੰਘ ਨੇ ਦੱਸਿਆ ਕਿ ਉਸਦੀ 74 ਸਾਲਾ ਮਨਜੀਤ ਕੌਰ ਕੁੱਝ ਦਿਨਾਂ ਦੀ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਈ ਸੀ। ਉਨ੍ਹਾਂ ਦੱਸਿਆ ਕਿ ਲੱਗਭਗ 20 ਸਾਲ ਪਹਿਲਾਂ ਮਨਜੀਤ ਕੌਰ ਦਾ ਅੱਖਾਂ ਦਾਨ ਕਰਨ ਸਬੰਧੀ ਕਾਰਡ ਬਣਿਆ ਹੋਇਆ ਸੀ ਪਰ ਉਸ ਦੀ ਮੌਤ ਉਪਰੰਤ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਉੁਨ੍ਹਾਂ ਦਾ ਸਰੀਰ ਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਡਾਕਟਰ ਅਤੇ ਸਾਇੰਸ ਦਾਨ ਸਰੀਰ ’ਤੇ ਆਪਣੀ ਖੋਜ ਕਰਕੇ ਸਿਹਤ ਵਿਗਿਆਨ ਨੂੰ ਹੋਰ ਉੱਚਾ ਮੁਕਾਮ ਪ੍ਰਾਪਤ ਹੋਵੇ। ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨਮਿੱਤ ਅੰਤਿਮ ਅਰਦਾਸ ਮਿਤੀ 18 ਫਰਵਰੀ ਨੂੰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…