Share on Facebook Share on Twitter Share on Google+ Share on Pinterest Share on Linkedin ਸੀਜੀਸੀ ਕੈਂਪਸ ਵਿੱਚ ਵਿਦਿਆਰਥੀ ’ਤੇ ਜਾਨਲੇਵਾ ਹਮਲਾ, ਇੱਕ ਹਮਲਾਵਰ ਗ੍ਰਿਫ਼ਤਾਰ, ਦੋ ਫ਼ਰਾਰ ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ: ਮੁਹਾਲੀ ਪੁਲੀਸ ਨੇ ਸੀਜੀਸੀ ਲਾਂਡਰਾਂ ਕਾਲਜ ਵਿੱਚ ਹੋਟਲ ਮੈਨੇਜਮੈਂਟ ਦਾ ਕੋਰਸ ਕਰਨ ਵਾਲੇ ਮਾਨਵ ਵਾਸੀ ਲੁਧਿਆਣਾ ਉੱਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਤਰੁਣ ਨਾਂਅ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੀਜੀਸੀ ਲਾਂਡਰਾਂ ਕਾਲਜ ਵਿੱਚ ਬੀਤੇ ਦਿਨੀਂ ਇਸ ਘਟਨਾ ਸਬੰਧੀ ਸੋਹਾਣਾ ਥਾਣੇ ਵਿੱਚ ਨਵੇਂ ਫੌਜਦਾਰੀ ਕਾਨੂੰਨ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲੀਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਹਮਲਾਵਰ ਤਰੁਣ ਕੁਮਾਰ ਵਾਸੀ ਪਿੰਡ ਗਰੋਮਾਜਰਾ (ਜ਼ਿਲ੍ਹਾ ਪਟਿਆਲਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਉਸ ਦੇ ਬਾਕੀ ਸਾਥੀ ਫਰਾਰ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿੱਚ ਤਰੁਣ ਕੁਮਾਰ ਦੇ ਦੋ ਹੋਰ ਸਾਥੀਆਂ ਗੁਰਦੀਪ ਸਿੰਘ ਅਤੇ ਰਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਸੀਜੀਸੀ ਕਾਜ ਲਾਂਡਰਾਂ ਦੇ ਜ਼ਖ਼ਮੀ ਵਿਦਿਆਰਥੀ ਮਾਨਵ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਰੁਣ ਕੁਮਾਰ ਕੋਲੋਂ ਵਾਰਦਾਤ ਦੌਰਾਨ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਤਰੁਣ ਤੋਂ ਪੁੱਛਗਿੱਛ ਕਰਕੇ ਉਸਦੇ ਫ਼ਰਾਰ ਸਾਥੀਆਂ ਅਤੇ ਲੜਾਈ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕਾਲਜ ਕੈਂਪਸ ਵਿੱਚ ਨੌਜਵਾਨਾਂ ਵਿੱਚ ਝਗੜਾ ਹੋਇਆ ਦੱਸਿਆ ਜਾ ਰਿਹਾ ਹੈ। ਕਾਲਜ ਦੇ ਸਟਾਫ਼ ਵੱਲੋਂ ਹੀ ਮਾਨਵ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਨਵ ਨੇ ਡੇਢ ਕੁ ਮਹੀਨਾ ਪਹਿਲਾਂ ਹੀ ਹੋਟਲ ਮੈਨੇਜਮੈਂਟ ਦੇ ਕੋਰਸ ਲਈ ਦਾਖ਼ਲਾ ਲਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ