ਕਣਕ ਵੱਢ ਰਹੇ ਵਿਅਕਤੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਅਪਰੈਲ:
ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਕਣਕ ਦੀ ਫਸਲ ਕੱਟਣ ਮੌਕੇ ਕੰਬਾਈਨ ਖੇਤਾਂ ਉੱਪਰੋਂ ਗੁਜਰਦੀਆਂ ਹਾਈਟੇਂਸ਼ਨ ਤਾਰਾਂ ਨਾਲ ਟਕਰਾ ਗਈ ਜਿਸ ਕਾਰਨ ਟੁੱਟੀਆਂ ਤਾਰਾਂ ਵਿਚ ਆਏ ਕਰੰਟ ਦੀ ਲਪੇਟ ਵਿਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਮਾਮੂਲੀ ਕਰੰਟ ਲੱਗਣ ਕਾਰਨ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ਼ ਲਈ ਸਿਵਵਲ ਹਸਤਪਤਾਲ ਵਿਚ ਦਾਖਲ ਕਰਵਾਇਆ ਗਿਆ। ਇੱਕਤਰ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਪਪਰਾਲੀ ਰੋਡ ਤੇ ਕਣਕ ਦੀ ਫਸਲ ਕੱਟਣ ਮੌਕੇ ਕੰਬਾਈਨ ਮਸ਼ੀਨ ਖੇਤ ਉੱਪਰੋਂ ਗੁਜਰਦੀਆਂ ਹਾਈਟੇਂਸ਼ਨ ਤਾਰਾਂ ਨਾਲ ਟਕਰਾ ਗਈ ਜਿਸ ਕਾਰਨ ਤਰ੍ਹਾਂ ਟੁੱਟ ਗਈਆਂ ਤੇ ਇਸ ਦੌਰਾਨ ਇੱਕ ਵਿਅਕਤੀ ਟੁੱਟੀਆਂ ਤਾਰਾਂ ਵਿਚ ਆਏ ਕਰੰਟ ਕਾਰਨ ਗੰਭੀਰ ਜਖਮੀ ਹੋ ਗਿਆ ਤੇ ਕੁਝ ਸਮੇਂ ਬਾਦ ਦਮ ਤੋੜ ਗਿਆ। ਘਟਨਾ ਦੌਰਾਨ ਹਲਾਕ ਹੋਏ ਵਿਆਕਤੀ ਦੀ ਪਹਿਚਾਣ ਮੇਜਰ ਸਿੰਘ ਵਾਸੀ ਫਰੀਦਕੋਟ ਵੱਜੋਂ ਹੋਈ। ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਖਰੜ ਹਸਪਤਾਲ ਵਿਖੇ ਰਖਵਾਇਆ ਗਿਆ। ਐਸ.ਐਚ.ਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਬਣਦੀ ਕਾਰਵਾਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…