ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਗਏ ਪਿੰਡ ਕੰਡਾਲਾ ਦੇ ਕਿਸਾਨ ਗੁਰਮੀਤ ਸਿੰਘ ਦੀ ਮੌਤ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਏਡੀਸੀ ਨੂੰ ਮੰਗ ਪੱਤਰ ਦੇ ਕੇ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਗਏ ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਦੇ ਕਿਸਾਨ ਗੁਰਮੀਤ ਸਿੰਘ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਅੱਜ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਜਰਨਲ ਸਕੱਤਰ ਗਿਆਨ ਸਿੰਘ ਧੜਾਕ ਦੀ ਅਗਵਾਈ ਹੇਠ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਦਿਆਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਰਿਲੀਫ ਫੰਡ ’ਚੋਂ 15 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ ਗੁਰਮੀਤ ਸਿੰਘ ਪਿਛਲੇ 10 ਦਿਨਾਂ ਤੋਂ ਦਿੱਲੀ ਵਿਖੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚਲ ਰਹੇ ਲੜੀਵਾਰ ਧਰਨੇ ਵਿੱਚ ਸ਼ਾਮਲ ਹੋਣ ਗਿਆ ਸੀ। ਸੰਘਰਸ਼ ਦੌਰਾਨ ਬੀਤੇ ਦਿਨੀਂ ਉਸ ਦੀ ਅਚਾਨਕ ਮੌਤ ਹੋ ਗਈ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਘੋਗਾ, ਪੰਡਤ ਹਰਬਚਨ ਲਾਲ ਰੰਗੀਆ, ਮੀਤ ਪ੍ਰਧਾਨ ਹਰਜੀਤ ਸਿੰਘ, ਪ੍ਰੇਮ ਸਿੰਘ ਪ੍ਰਧਾਨ ਸਾਬਕਾ ਫੌਜੀ ਯੂਨੀਅਨ ਬਨੂੜ, ਟਹਿਲ ਸਿੰਘ ਮਾਣਕਪੁਰ ਕੱਲਰ ਅਤੇ ਟਿੱਕਾ ਸਿੰਘ ਹੁਲਕਾ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸ਼ੁਰੂ ਤੋਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਦੀ ਆ ਰਹੀ ਹੈ ਜਦੋਂਕਿ ਕਿਸਾਨਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਪੰਜਾਬ ਦਾ ਕਿਸਾਨ ਅੱਜ ਇਨਸਾਫ਼ ਲਈ ਹੱਡ ਚੀਰਵੀਂ ਠੰਢ ਵਿੱਚ ਸੜਕਾਂ ’ਤੇ ਰੁਲ ਰਿਹਾ ਹੈ ਲੇਕਿਨ ਦੇਸ਼ ਦੇ ਹੁਕਮਰਾਨ ਕਿਸਾਨਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹਨ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…