Share on Facebook Share on Twitter Share on Google+ Share on Pinterest Share on Linkedin ਨੌਜਵਾਨ ਦੀ ਮੌਤ ਤੋਂ ਬਾਅਦ ਜਾਗਿਆ ਪ੍ਰਸ਼ਾਸਨ, ਸੋਹਾਣਾ ਵਿੱਚ ਟੋਭੇ ਦੇ ਆਲੇ ਦੁਆਲੇ ਰੇਲਿੰਗ ਲਗਾਉਣ ਦਾ ਫੈਸਲਾ ਮੁਹਾਲੀ ਨਗਰ ਨਿਗਮ ਵੱਲੋਂ 15 ਲੱਖ ਰੁਪਏ ਦਾ ਐਸਟੀਮੇਟ ਪਾਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਇੱਥੋਂ ਦੇ ਇਤਿਹਾਸਕ ਪਿੰਡ ਸੋਹਾਣਾ ਦੇ ਟੋਭੇ ਵਿੱਚ ਡੁੱਬ ਕੇ ਫੌਤ ਹੋਏ ਨੌਜਵਾਨ ਦੀ ਮੌਤ ਤੋਂ ਬਾਅਦ ਮੁਹਾਲੀ ਨਗਰ ਨਿਗਮ ਨੇ ਗੂੜੀ ਨੀਂਦ ਤੋਂ ਜਾਗਦਿਆਂ ਗੰਦੇ ਪਾਣੀ ਦੇ ਟੋਭੇ ਦੇ ਆਲੇ ਦੁਆਲੇ ਰੇਲਿੰਗ ਲਗਾਉਣ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਕੌਂਸਲਰ ਸ੍ਰੀਮਤੀ ਕਮਲਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਵੇਲੇ ਸੋਹਾਣਾ ਵਾਸੀ ਅਸ਼ਵਨੀ ਕੁਮਾਰ (23) ਦੀ ਗੰਦੇ ਪਾਣੀ ਦੇ ਟੋਭੇ ਵਿੱਚ ਡਿੱਗ ਕੇ ਮੌਤ ਹੋ ਗਈ ਸੀ। ਅਸ਼ਵਨੀ ਆਟੋ ਚਲਾਉਂਦਾ ਸੀ ਅਤੇ ਸਾਲ ਕੁ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਟੋਭੇ ਵਿੱਚ ਡੁੱਬਣ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਨੌਜਵਾਨ ਅਸ਼ਵਨੀ ਕੁਮਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਸਮੱਸਿਆ ਦੇ ਸਥਾਈ ਹੱਲ ਲਈ ਟੋਭੇ ਦੇ ਆਲੇ ਦੁਆਲੇ ਰੇਲਿੰਗ ਲਗਾਉਣ ਅਤੇ ਟੋਭੇ ਦੇ ਪਾਣੀ ਨੂੰ ਬਾਹਰ ਕੱਢ ਕੇ ਇਸ ਦੀ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਗਈ। ਕੌਂਸਲਰਾਂ ਨੇ ਦੱਸਿਆ ਕਿ ਮੇਅਰ ਕੁਲਵੰਤ ਸਿੰਘ ਨੇ ਨੌਜਵਾਨ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਐਸਟੀਮੇਟ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਟੋਭੇ ਦੇ ਆਲੇ ਦੁਆਲੇ ਰੇਲਿੰਗ ਲਗਾਉਣ ਲਈ 15 ਲੱਖ ਰੁਪਏ ਦੇ ਐਸਟੀਮੇਟ ਤਿਆਰ ਕੀਤੇ ਗੲ ਹਨ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇੱਥੇ ਰੇਲਿੰਗ ਲਗਵਾ ਦਿੱਤੀ ਜਾਵੇਗੀ ਅਤੇ ਟੋਭਾ ਖਾਲੀ ਕਰਕੇ ਸਫ਼ਾਈ ਕਰਵਾਈ ਜਾਵੇਗੀ। ਇਸ ਮੌਕੇ ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਅਤੇ ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਮਨਮੋਹਨ ਸਿੰਘ, ਦਿਨੇਸ਼ ਚੌਧਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ