nabaz-e-punjab.com

ਸਰਕਾਰੀ ਟੀਬੀ ਹਸਪਤਾਲ ਅੰਮ੍ਰਿਤਸਰ ’ਚ ਮਰੀਜ਼ ਦੀ ਸ਼ੱਕੀ ਹਾਲਾਤਾਂ ’ਚ ਮੌਤ, ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਕਤੂਬਰ:
ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ, ਪੰਜਾਬ ਨੇ ਸਰਕਾਰੀ ਟੀ.ਬੀ. ਹਸਪਤਾਲ, ਅੰਮ੍ਰਿਤਸਰ ਵਿਖੇ ਆਕਸੀਜਨ ਦੀ ਘਾਟ ਦੇ ਮੱਦੇਨਜ਼ਰ ਇਕ ਮਰੀਜ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੀ ਉਚਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਡਾ. ਤੇਜਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਡਾ. ਰਾਮ ਸਰੂਪ ਸ਼ਰਮਾ, ਮੈਡੀਕਲ ਸੁਪਰਡੈਟ, ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਕਰ ਰਹੇ ਦੋਵੇਂ ਅਫ਼ਸਰਾਂ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ ਅਤੇ ਡਿਪਟੀ ਮੈਡੀਕਲ ਸੁਪਰਡੈਟ (ਇੰਚਾਰਜ ਟੀ.ਬੀ. ਹਸਪਤਾਲ, ਅੰਮ੍ਰਿਤਸਰ), ਪ੍ਰੋ. ਯੂਨਿਟ ਇੰਚਾਰਜ ਅਤੇ ਡਿਊਟੀ ਤੇ ਤੈਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੇ ਬਿਆਨ ਦਰਜ ਕੀਤੇ।
ਸ੍ਰੀ ਮਹਿੰਦਰਾ ਨੇ 24 ਘੰਟੇ ਵਿੱਚ ਇਸ ਜਾਂਚ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੀ ਉÎੱਚ ਪੱਧਰੀ ਸਮੀਖਿਆ ਹਰ ਪੱਖ ਤੋਂ ਕੀਤੀ ਜਾਵੇਗੀ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਿਤ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਅਣਦੇਖੀ ਪਾਈ ਜਾਂਦੀ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਇਸ ਤਰ੍ਹਾਂ ਦੀ ਡਿਊਟੀ ਦੌਰਾਨ ਕੀਤੀ ਗਈ ਅਣਦੇਖੀ ਨੂੰ ਨਜ਼ਰ-ਅੰਦਾਜ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਇਸ ਮਾਮਲੇ ਵਿੱਚ ਸਬੰਧਿਤ ਕੰਪਨੀ ਦੀ ਕੋਈ ਗਲਤੀ ਜਾਂ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …