Share on Facebook Share on Twitter Share on Google+ Share on Pinterest Share on Linkedin ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਇਲਾਜ਼ ਅਧੀਨ ਲਾਵਾਰਿਸ ਵਿਅਕਤੀ ਦੀ ਮੌਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਸਤੰਬਰ: ਸਥਾਨਕ ਸ਼ਹਿਰ ਦੇ ਚੰਡੀਗੜ੍ਹ-ਖਰੜ ਰੋਡ ਤੇ ਪਿੰਡ ਪਡਿਆਲਾ ‘ਚ ਸਥਿਤ ‘ਪ੍ਰਭ ਆਸਰਾ’ ਸੰਸਥਾ ਵਿਖੇ ਇਲਾਜ਼ ਅਧੀਨ ਲਵਾਰਸ਼ ਵਿਆਕਤੀ ਦੀ ਮੌਤ ਹੋ ਗਈ। ਸੰਸਥਾ ਦੇ ਮੁਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਦਾਖ਼ਲ ਹੋਏ ਲਾਵਾਰਿਸ ਵਿਅਕਤੀ ਜੋ ਕਿ ਆਪਣਾ ਨਾਮ ਹਜਾਰਾ ਸਿੰਘ (73) ਦੱਸਦਾ ਸੀ ਇਸ ਵਿਆਕਤੀ ਨੂੰ ਰੋਪੜ ਦੇ ਸਮਾਜ ਦਰਦੀ ਸੱਜਣਾਂ ਵੱਲੋਂ ‘ਪ੍ਰਭ ਆਸਰਾ’ ਸੰਸਥਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਕਤ ਵਿਅਕਤੀ ਰੋਪੜ ਸ਼ਹਿਰ ਦੇ ਨੰਗਲ ਚੋਂਕ ਫਾਟਕ (ਨੇੜੇ ਰੇਲਵੇ ਸਟੇਸ਼ਨ) ਲਵਾਰਸ ਹਾਲਤ ਵਿਚ ਮਿਲਿਆ ਸੀ। ਜਿਸ ਦਾ ਇਲਾਜ਼ ਪ੍ਰਬੰਧਕਾਂ ਵੱਲੋਂ ਕਰਵਾਇਆ ਜਾ ਰਿਹਾ ਸੀ ਅਤੇ ਅੱਜ ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਸਬੰਧੀ ਗਲਬਾਤ ਕਰਦਿਆਂ ਭਾਈ ਪਡਿਆਲਾ ਨੇ ਦੱਸਿਆ ਕਿ ਲਾਸ਼ ਨੂੰ 48 ਘੰਟਿਆਂ ਲਈ ਸੰਸਥਾ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਇਸ ਵਿਅਕਤੀ ਸੰਬੰਧੀ ਕੋਈ ਜਾਣਕਾਰੀ ਰੱਖਦਾ ਹੈ ਤਾਂ ਉਹ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ