ਅਕਾਲੀ ਆਗੂ ਜਰਨੈਲ ਸਿੰਘ ਰੁੜਕੀ ਦੀ ਮੌਤ, ਅੰਤਿਮ ਅਰਦਾਸ 19 ਫਰਵਰੀ ਨੂੰ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 14 ਫਰਵਰੀ:
ਸਵਰਗੀ ਟਕਸਾਲੀ ਅਕਾਲੀ ਆਗੂ ਜਥੇਦਾਰ ਸੰਤ ਸਿੰਘ ਰੁੜਕੀ ਦੇ ਸਪੁੱਤਰ ਅਕਾਲੀ ਆਗੂ ਜਰਨੈਲ ਸਿੰਘ ਰੁੜਕੀ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਾਰਕੀਟ ਕਮੇਟੀ ਖਰੜ ਦੇ ਮੰਡੀ ਸਪੁਰਵਾਈਜ਼ਰ ਜਰਨੈਲ ਸਿੰਘ ਦੀ ਬੀਤੇ ਦਿਨੀਂ ਅਚਾਨਕ ਹਾਰਟ ਨਾਲ ਮੌਤ ਹੋ ਗਈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੰਵਰ ਸਿੰਘ ਸੰਧੂ, ਯੂਥ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਗੁਰਵਿੰਦਰ ਸਿੰਘ ਡੂਮਛੇੜੀ, ਮਾਰਕੀਟ ਕਮੇਟੀ ਜਥੇਦਾਰ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਤੇਜਪਾਲ ਸਿੰਘ ਕੁਰਾਲੀ, ਆਪ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ, ਰਣਬੀਰ ਸਿੰਘ ਪੂਨੀਆਂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਸੰਮਤੀ ਮੈਂਬਰ ਹਰਜੀਤ ਸਿੰਘ ਹਰਮਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਭਰਾ ਯੂਥ ਆਗੂ ਕੁਲਦੀਪ ਸਿੰਘ ਨੇ ਦੱਸਿਆ ਕਿ ਭੋਗ ਅਤੇ ਸ਼ਰਧਾਂਜਲੀ ਸਮਾਗਮ 19 ਫਰਵਰੀ ਨੂੰ ਪਿੰਡ ਰੁੜਕੀ ਦੇ ਗੁਰੂ ਘਰ ਵਿੱਚ ਹੋਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…