ਸੜਕ ਹਾਦਸਾ: ਪੀਜੀਆਈ ਵਿੱਚ ਇਲਾਜ ਦੌਰਾਨ ਜ਼ਖ਼ਮੀ ਨੌਜਵਾਨ ਦੀ ਮੌਤ

ਪੁਲੀਸ ਦੀ ਸਰਕਾਰੀ ਗੱਡੀ ਨਾਲ ਸਨਅਤੀ ਏਰੀਆ ਫੇਜ਼-8 ’ਚ ਵਾਪਰਿਆ ਸੀ ਹਾਦਸਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਇੱਥੋਂ ਦੇ ਸਨਅਤੀ ਏਰੀਆ ਫੇਜ਼-8ਬੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਇਲਾਜ ਦੌਰਾਨ ਅੱਜ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (19) ਵਾਸੀ ਇੰਦਰਾ ਕਲੋਨੀ, ਪਿੰਡ ਚੱਪੜਚਿੜੀ ਖੁਰਦ ਵਜੋਂ ਹੋਈ ਹੈ। ਇਸ ਸਬੰਧੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਪੁਲੀਸ ਦੀ ਸਰਕਾਰੀ ਜੀਪ ਦੇ ਡਰਾਈਵਰ ਅਮਰਜੀਤ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 279, 338 ਅਤੇ 304-ਏ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 3 ਜੁਲਾਈ ਨੂੰ ਉਸ ਦਾ ਬੇਟਾ ਸੁਖਬੀਰ ਸਿੰਘ ਆਪਣੇ ਮੋਟਰ ਸਾਈਕਲ ’ਤੇ ਸਨਅਤੀ ਏਰੀਆ ’ਚੋਂ ਵਾਪਸ ਘਰ ਜਾ ਰਿਹਾ ਸੀ ਅਤੇ ਉਹ ਵੀ ਆਪਣੇ ਖੱਚਰ ਰੇਹੜੇ ’ਤੇ ਪਿੱਛੇ ਪਿੱਛੇ ਆ ਰਿਹਾ ਸੀ। ਜਦੋਂ ਉਸ ਦਾ ਬੇਟਾ ਕੁਆਰਕ ਸਿਟੀ ਤੋਂ ਥੋੜਾ ਅੱਗੇ ਟੀ ਪੁਆਇੰਟ ਨੇੜੇ ਪਹੁੰਚਿਆ ਤਾਂ ਸਾਹਮਣੇ ਤੇਜ਼ ਰਫ਼ਤਾਰ ਆ ਰਹੀ ਪੰਜਾਬ ਪੁਲੀਸ ਦੀ ਕਾਲੇ ਰੰਗ ਦੀ ਸਰਕਾਰੀ ਜੀਪ ਨੇ ਉਸ ਦੇ ਬੇਟੇ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਹਾਦਸੇ ਵਿੱਚ ਸੁਖਬੀਰ ਦੇ ਖੱਬੇ ਪੱਟ ਦੀ ਹੱਡੀ ਟੁੱਟ ਗਈ ਸੀ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਹ ਆਪਣੇ ਪੁੱਤ ਨੂੰ ਮਿਆਰੀ ਇਲਾਜ ਲਈ ਸੁਰਜੀਤ ਹਸਪਤਾਲ ਰੂਪਨਗਰ ਲੈ ਕੇ ਉਥੇ ਡਾਕਟਰਾਂ ਨੇ ਲੱਤ ਦਾ ਅਪਰੇਸ਼ਨ ਕਰਕੇ ਰਾਡ ਪਾਈ ਗਈ।
ਸੁਖਵਿੰਦਰ ਸਿੰਘ ਨੇ ਪਿਛਲੇ ਦਿਨੀਂ ਅਚਾਨਕ ਉਸ ਦੇ ਬੇਟੇ ਦੀ ਛਾਤੀ ਵਿੱਚ ਦਰਦ ਉੱਠਿਆ ਅਤੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਅਤੇ ਲੰਘੀ ਦੇਰ ਰਾਤ ਇਲਾਜ ਦੌਰਾਨ ਸੁਖਬੀਰ ਦੀ ਮੌਤ ਹੋ ਗਈ। ਪੁਲੀਸ ਨੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…